ਬਠਿੰਡਾ, 14 ਜਨਵਰੀ – ਬਠਿੰਡਾ ਵਿੱਚ ਰਿਸ਼ਤੇਦਾਰੀ ਵਿੱਚ ਲੋਹੜੀ ਦਾ ਤਿਉਹਾਰ ਮਨਾ ਕੇ ਘਰ ਪਰਤ ਰਹੇ ਪਰਿਵਾਰ ਦੀ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਬੱਚੇ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਗੋਪੀ ਸਿੰਘ (31) ਪੁੱਤਰ ਭਾਗ ਸਿੰਘ ਪਤਨੀ ਗੀਤਾ ਰਾਣੀ (30) ਅਤੇ ਪੁੱਤਰੀ ਰੱਜੋ (2) ਰਿਸ਼ਤੇਦਾਰੀ ਵਿੱਚ ਲੋਹੜੀ ਦਾ ਤਿਉਹਾਰ ਮਨਾਉਣ ਉਪਰੰਤ ਪਿੱਡ ਬੱਛੋਆਣਾ ਤੋਂ ਪਿੰਡ ਫਤਿਹਗੜ੍ਹ (ਸੰਗਰੂਰ) ਨੂੰ ਜਾ ਰਹੇ ਸੀ ਕਿ ਅਚਾਨਕ ਪਿੰਡ ਦੋਦੜਾ ਦੇ ਨਜ਼ਦੀਕ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਇੱਕ ਦਰਖੱਤ ਨਾਲ ਜਾ ਟਕਰਾਈ।
ਇਸ ਹਾਦਸੇ ਵਿੱਚ ਤਿੰਨਾਂ ਦੀ ਮੌਕੇ ਤੇ ਹੀ ਮੋਤ ਹੋ ਗਈ। ਸਦਰ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਰਾਹਗੀਰਾ ਦੀ ਮਦਦ ਨਾਲ ਮ੍ਰਿਤਕਾ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਭਿਜਵਾਇਆ। ਸਹਾਇਕ ਥਾਣੇਦਾਰ ਪਵਿੱਤਰ ਸਿੰਘ ਨੇ ਮ੍ਰਿਤਕ ਦੇ ਭਰਾ ਓਮ ਪ੍ਰਕਾਸ਼ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਧਾਰਾ 174 ਅਧੀਨ ਲਾਸ਼ਾ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰ ਨੂੰ ਸੌਂਪ ਦਿੱਤੀਆ ਹਨ।