ਫਗਵਾੜਾ, 14 ਜਨਵਰੀ 2022 – ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਆਪਣਾ ਕੈਬਨਿਟ ਰੈਂਕ, ਚੇਅਰਮੈਨੀ ਅਤੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮਾਨ ਪਿਛਲੇ 50 ਸਾਲ ਤੋਂ ਪਾਰਟੀ ਦੇ ਵਫ਼ਾਦਾਰ ਰਹੇ ਅਤੇ ਪੰਜਾਬ ਦੀ ਦਲਿਤ ਸਿਆਸਤ ਦਾ ਇਕ ਵੱਡਾ ਹਨ ਅਤੇ ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਜਾਣਕਾਰੀ ਮੁਤਾਬਿਕ 1985, 1992 ਤੇ 2002 ‘ਚ ਫਗਵਾੜਾ ਤੋਂ ਵਿਧਾਇਕ ਰਹਿ ਚੁੱਕੇ ਹਨ। ਮਾਨ ਪੰਜਾਬ ਵਿਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਮੰਤਰੀ ਵੀ ਰਹਿ ਚੁੱਕੇ ਹਨ।
ਮਾਨ ਨੇ ਕਿਹਾ ਹੈ ਕਿ ਕਾਂਗਰਸ ਵੱਲੋਂ ਡਾ.ਬੀ.ਆਰ.ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫ਼ਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਦੇ ਫ਼ੈਸਲੇ ਤੋਂ ਦੁਖ਼ੀ ਸਨ। ਜਿਸ ਕਾਰਨ ਉਹਨਾਂ ਵੱਲੋਂ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਗਿਆ ਹੈ।