ਚੰਡੀਗੜ੍ਹ, 17 ਜਨਵਰੀ 2022- ਪ੍ਧਾਨ ਮੰਤਰੀ ਨਰੇਂਦਰ ਮੋਦੀ ਦੀ 5 ਜਨਵਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿਚ ਹੋਈ ਕੁਤਾਹੀ ਦੇ ਮਾਮਲੇ ਦੀ ਜਾਂਚ ਕਰ ਰਹੀ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੀ ਮੁੱਖੀ ਤੇ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਨੂੰ ਸਿੱਖ ਫਾਰ ਜਸਟਿਸ (ਐਸਐਫਜੇ) ਵਲੋਂ ਧਮਕੀ ਦਿੱਤੀ ਗਈ ਹੈ। ਧਮਕੀ ਵਿਚ ਇੰਦੂ ਮਲਹੋਤਰਾ ਨੂੰ ਕਿਹਾ ਗਿਆ ਹੈ ਕਿ ਪ੍ਧਾਨ ਮੰਤਰੀ ਜਾਂ ਸਿੱਖਾਂ ਦੇ ਮਾਮਲਿਆਂ ਵਿਚੋਂ ਇਕ ਨੂੰ ਚੁਣਨਾ ਪਵੇਗਾ। ਨਿਊਜ 18 ਦੇ ਹਵਾਲੇ ਅਨੁਸਾਰ ਸਾਬਕਾ ਜੱਜ ਇੰਦੂ ਮਲਹੋਤਰਾ ਨੂੰ ਧਮਕੀ ਮਿਲੀ ਹੈ।
















