ਚੰਡੀਗੜ੍ਹ, 17 ਜਨਵਰੀ, 2022: ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ। ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ।
ਹੁਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਹੇਠ ਲਿਖੇ ਅਨੁਸਾਰ ਮੁੜ ਤਹਿ ਕਰਨ ਦਾ ਫੈਸਲਾ ਕੀਤਾ ਹੈ।
1. ਨੋਟੀਫਿਕੇਸ਼ਨ ਦੀ ਮਿਤੀ: 25 ਜਨਵਰੀ 2022 (ਮੰਗਲਵਾਰ)
2. ਨਾਮਜ਼ਦਗੀ ਦੀ ਆਖਰੀ ਮਿਤੀ: 1 ਫਰਵਰੀ 2022 (ਮੰਗਲਵਾਰ)
3. ਪੜਤਾਲ ਦੀ ਮਿਤੀ: 2 ਫਰਵਰੀ 2022 (ਬੁੱਧਵਾਰ)
4. ਕਢਵਾਉਣ ਦੀ ਮਿਤੀ: 4 ਫਰਵਰੀ 2022 (ਸ਼ੁੱਕਰਵਾਰ)
5. ਪੋਲ ਦੀ ਮਿਤੀ: 20 ਫਰਵਰੀ 2022 (ਐਤਵਾਰ)।
ਵੋਟਾਂ ਦੀ ਗਿਣਤੀ 10 ਮਾਰਚ 2022 (ਵੀਰਵਾਰ) ਨੂੰ ਕੀਤੀ ਜਾਵੇਗੀ।