ਚੰਡੀਗੜ੍ਹ, 19 ਜੂਨ 2020 – ਹਾਈਕੋਰਟ ਨੇ ਅੱਜ ਸਕੂਲ ਫ਼ੀਸਾਂ ਦੇ ਮਾਮਲੇ ‘ਚ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅੱਜ ਹੋਈ ਬਹਿਸ ਦੌਰਾਨ ਸਕੂਲਾਂ ਨੇ ਕਿਹਾ ਕਿ ਉਹ ਕਿਸੇ ਬੱਚੇ ਨੂੰ ਨਹੀਂ ਕੱਢਣਗੇ ਤੇ ਨਾਲ ਹੀ ਕਿਹਾ ਕਿ ਅਧਿਆਪਕ ਸਟਾਫ਼ ਦੀਆਂ ਤਨਖ਼ਾਹਾਂ ਤੋਂ ਇਲਾਵਾ ਟੈਕਸ ਅਦਾਇਗੀ ਜਿੰਨੀਆਂ ਫ਼ੀਸਾਂ ਵਸੂਲਣ ਦੀ ਇਜਾਜ਼ਤ ਦੇ ਦਿੱਤੀ ਜਾਣੀ ਚਾਹੀਦੀ ਹੈ। ਦੋਹਾਂ ਧਿਰਾਂ ਨੂੰ ਸੁਣਨ ਉਪਰੰਤ ਹਾਈਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।