ਚੰਡੀਗੜ੍ਹ,19 ਜਨਵਰੀ – ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਸਾਰੇ ਵਰਗਾਂ ਦੇ ਸਾਂਝੇ ਹਨ।
ਇੱਥੇ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਦਾ ਕੈਲੰਡਰ ਜਾਰੀ ਕਰਨ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਐਸ. ਸੀ ਭਾਈਚਾਰੇ ਦੀ ਵੋਟ ਲਈ ਕਾਂਗਰਸ ਨੇ ਮੁੱਖ-ਮੰਤਰੀ ਨੂੰ ਨਹੀਂ ਵਰਤਿਆ। ਉਹਨਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਅਜਿਹਾ ਮੁੱਖ ਮੰਤਰੀ ਆਇਆ ਹੈ, ਜਿਸ ਨੇ ਜਨਰਲ ਵਰਗ ਦੀ ਬਾਂਹ ਫੜੀ ਹੈ ਅਤੇ ਜਨਰਲ ਭਲਾਈ ਬੋਰਡ ਦੀ ਸਥਾਪਨਾ ਕੀਤੀ ਹੈ। ਇਸੇ ਤਰਾਂ ਮੁੱਖ ਮੰਤਰੀ ਵਲੋਂ ਬ੍ਰਾਹਮਣ ਭਲਾਈ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਮੁੱਖ ਮੰਤਰੀ ਨੂੰ ਪੂਰਾ ਸਹਿਯੋਗ ਦੇਵੇਗੀ।