ਨਵੀਂ ਦਿੱਲੀ,19 ਜਨਵਰੀ 2022- ਯੂਪੀ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਯੂਪੀ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਰਪਨਾ ਯਾਦਵ ਭਾਜਪਾ ਵਿਚ ਸ਼ਾਮਲ ਹੋ ਗਈ।
ਯੂਪੀ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸ਼ਾਦ ਮੌਰਿਆ ਅਤੇ ਭਾਜਪਾ ਦੇ ਸੂਬਾ ਪ੍ਧਾਨ ਸਵਤੰਤਰ ਦੇਵ ਸਿੰਘ ਦੀ ਮੌਜੂਦਗੀ ਵਿਚ ਅਰਪਨਾ ਯਾਦਵ ਭਾਜਪਾ ਵਿਚ ਸ਼ਾਮਲ ਹੋਈ।
ਅਰਪਨਾ ਯਾਦਵ ਨੇ ਕਿਹਾ ਕਿ ਉਹ ਪ੍ਧਾਨ ਮੰਤਰੀ ਨਰੇਂਦਰ ਮੋਦੀ ਦੇ ਕੰਮਾਂ ਦੀ ਪ੍ਰਸ਼ੰਸਾ ਕਰਦੀ ਹਾਂ।