ਨਵੀਂ ਦਿੱਲੀ,19 ਜਨਵਰੀ – ਉੱਤਰੀ ਭਾਰਤ ਇਨ੍ਹੀਂ ਦਿਨੀਂ ਸੀਤ ਲਹਿਰ ਦੀ ਲਪੇਟ ਵਿੱਚ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਦੇ ਕਈ ਇਲਾਕਿਆਂ ਵਿੱਚ ਠੰਡ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਕੁਝ ਦਿਨਾਂ ਤਕ ਠੰਡ ਘਟਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਤਾਜ਼ਾ ਸਰਗਰਮ ਪੱਛਮੀ ਗੜਬੜੀ ਦੇ 21 ਜਨਵਰੀ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਰਾਜਧਾਨੀ ਦਿੱਲੀ ਵਿੱਚ ਸਿਸਟਮ ਆਫ਼ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (ਸ਼ਅਢਅz) ਅਨੁਸਾਰ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਅਥੀ) 331 (ਬਹੁਤ ਮਾੜੀ ਸ਼੍ਰੇਣੀ ਵਿੱਚ) ਹੈ
ਅੱਜ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਈ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਠੰਡ ਦੇ ਹਾਲਾਤ ਬਣੇ ਰਹੇ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਹਲਕੀ ਬਰਫਬਾਰੀ ਹੋਈ ਹੈ। ਉੱਤਰ-ਪੂਰਬੀ ਭਾਰਤ, ਤਾਮਿਲਨਾਡੂ ਅਤੇ ਕੇਰਲ ਦੇ ਵੱਖ-ਵੱਖ ਥਾਵਾਂ ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ 21 ਜਨਵਰੀ ਤੋਂ ਉੱਤਰੀ ਭਾਰਤ ਵਿੱਚ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੈ। ਇਸ ਦਾ ਅਸਰ ਹਲਕਾ ਹੋਵੇਗਾ ਪਰ ਇਸ ਕਾਰਨ 21, 22 ਤੇ 23 ਜਨਵਰੀ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਉੱਤਰੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-4 ਡਿਗਰੀ ਵੱਧ ਰਹੇਗਾ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਤਕ ਸੀਤ ਲਹਿਰ ਜਾਰੀ ਰਹੇਗੀ। ਇਨ੍ਹਾਂ ਥਾਵਾਂ ਤੇ ਪਿਛਲੇ ਕੁਝ ਦਿਨਾਂ ਤੋਂ ਕੜਾਕੇ ਦੀ ਠੰਡ ਜਾਰੀ ਹੈ।
ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ 21 ਤੇ 22 ਜਨਵਰੀ ਨੂੰ ਜ਼ਿਆਦਾਤਰ ਥਾਵਾਂ ਤੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਵੀਰਵਾਰ ਨੂੰ ਮੰਡੀ, ਊਨਾ, ਬਿਲਾਸਪੁਰ, ਹਮੀਰਪੁਰ ਵਿੱਚ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦਿਨ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਵੀ ਹੋ ਸਕਦੀ ਹੈ। ਧੁੰਦ ਕਾਰਨ ਊਨਾ ਵਿੱਚ ਤਾਪਮਾਨ ਘੱਟ ਰਿਹਾ। ਊਨਾ ਵਿੱਚ ਵੱਧ ਤੋਂ ਵੱਧ ਤਾਪਮਾਨ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਧਰਮਸ਼ਾਲਾ, ਸੁੰਦਰਨਗਰ, ਭੁੰਤਰ, ਸੋਲਨ ਵਿੱਚ 20 ਅਤੇ ਇਸ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।