ਨਵੀਂ ਦਿੱਲੀ, 20 ਜਨਵਰੀ- ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਰਿਕਾਰਡ 3 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 491 ਮਰੀਜ਼ ਜ਼ਿੰਦਗੀ ਦੀ ਜੰਗ ਹਾਰ ਗਏ, ਹਾਲਾਂਕਿ ਰਾਹਤ ਦੀ ਗੱਲ ਰਹੀ ਕਿ ਇਸੇ ਮਿਆਦ ਵਿੱਚ ਕਰੀਬ ਸਵਾ 2 ਲੱਖ ਲੋਕ ਸਿਹਤਮੰਦ ਵੀ ਹੋਏ ਹਨ। ਇਸ ਵਿਚ ਬੁੱਧਵਾਰ ਨੂੰ ਦੇਸ਼ ਵਿੱਚ 73 ਲੱਖ 38 ਹਜ਼ਾਰ 592 ਕੋਰੋਨਾ ਟੀਕੇ ਲਾਏ ਗਏ ਹਨ ਅਤੇ ਹੁਣ ਤੱਕ ਇਕ ਅਰਬ 59 ਕਰੋੜ 67 ਲੱਖ 55 ਹਜ਼ਾਰ 879 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 19 ਲੱਖ 35 ਹਜ਼ਾਰ 180 ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਲੱਖ 17 ਹਜ਼ਾਰ 532 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 3 ਕਰੋੜ 82 ਲੱਖ 18 ਹਜ਼ਾਰ 773 ਹੋ ਗਈ ਹੈ। ਸਰਗਰਮ ਮਾਮਲਿਆਂ ਵਿੱਚ 93051 ਦਾ ਵਾਧੇ ਨਾਲ ਇਨ੍ਹਾਂ ਦੀ ਗਿਣਤੀ 19 ਲੱਖ 24 ਹਜ਼ਾਰ 051 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿੱਚ 491 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 4,87,693 ਹੋ ਗਈ ਹੈ। ਇਸੇ ਮਿਆਦ ਵਿੱਚ 2 ਲੱਖ 23 ਹਜ਼ਾਰ 990 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 3 ਕਰੋੜ 58 ਲੱਖ 7 ਹਜ਼ਾਰ 029 ਹੋ ਗਈ ਹੈ।
ਦੇਸ਼ ਵਿੱਚ ਰਿਕਵਰੀ ਦਰ ਘੱਟ ਕੇ 93.69 ਫੀਸਦੀ ਤੇ ਆ ਗਈ ਹੈ, ਉੱਥੇ ਹੀ ਮੌਤ ਦਰ ਹਾਲੇ 1.28 ਫੀਸਦੀ ਹੈ। ਦੂਜੇ ਪਾਸੇ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਨਾਲ 27 ਸੂਬਿਆਂ ਵਿੱਚ ਹੁਣ ਤੱਕ 9287 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ।