ਮਾਨਸਾ, 20 ਜਨਵਰੀ 2022 : ਐਸ.ਡੀ.ਐਮ.-ਕਮ-ਰਿਟਰਨਿੰਗ ਅਫ਼ਸਰ ਮਾਨਸਾ ਹਰਜਿੰਦਰ ਸਿੰਘ ਜੱਸਲ ਵੱਲੋਂ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਈ.ਵੀ.ਐਮ. (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਦੇ ਰੱਖ-ਰਖਾਵ ਲਈ ਬਣਾਏ ਗਏ ਸਟਰਾਂਗ ਰੂਮ ਦਾ ਜਾਇਜ਼ਾ ਲਿਆ।
ਇਸ ਮੌਕੇ ਰਿਟਰਨਿੰਗ ਅਫ਼ਸਰ ਜੱਸਲ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਰੱਖਣ ਲਈ ਈ.ਵੀ.ਐਮਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਮਸ਼ੀਨਾਂ ਦੀ ਸੁਚੱਜੇ ਢੰਗ ਨਾਲ ਸੁਰੱਖਿਆ ਕਰਨਾ ਸਾਡਾ ਪ੍ਰਮੁੱਖ ਫਰਜ਼ ਹੈ।
ਉਨ੍ਹਾਂ ਸਟਰਾਂਗ ਦੇ ਰੂਮ ਦੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਸੀ.ਸੀ.ਟੀ.ਵੀ ਕੈਮਰੇ, ਸਾਫ ਸਫਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਪਹਿਲਦਕਦਮੀ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਦੇ ਅੰਦਰ ਜਾਂ ਬਾਹਰ ਡਿਊਟੀ ਲਈ ਤਾਇਨਾਤ ਅਮਲੇ ਤੋਂ ਬਗੈਰ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਜਾਣ ਦੀ ਇਜਾਜਤ ਨਹੀ ਹੋਵੇਗੀ।