ਚੰਡੀਗੜ੍ਹ, 24 ਜਨਵਰੀ, 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਹਰਮੀਤ ਸਿੰਘ ਕਾਲਕਾ ਨੁੰ ਵਧਾਈ ਦਿੱਤੀ ਹੈ।
ਇਕ ਟਵੀਅ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹਰਮੀਤ ਸਿੰਘ ਕਾਲਕਾ ਨੂੰ ਵਧਾਈ ਦਿੰਦੇ ਹਨ ਅਤੇ ਚੁਣੌਤੀਆਂ ਭਰੇ ਸਮੇਂ ਵਿਚ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਭੂਮਿਕਾ ਵਿਚ ਸਫਲਤਾ ਵਾਸਤੇ ਉਹਨਾਂ ਨੂੰ ਸ਼ੁਭ ਇੱਛਾਵਾਂ ਭੇਂਟ ਕਰਦੇ ਹਨ।