ਸੰਗਰੂਰ, 24 ਜਨਵਰੀ 2022- ਆਮ ਆਦਮੀ ਪਾਰਟੀ ਦੇ ਸੂਬਾ ਪ੍ਧਾਨ ਭਗਵੰਤ ਮਾਨ ਦੀ ਸੰਗਰੂਰ ਫੇਰੀ ਦੌਰਾਨ ਕੋਵਿਡ 19 ਦੇ ਨਿਯਮਾਂ ਨੂੰ ਅਣਦੇਖਾ ਕਰਨ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਚੋਣ ਕਮਿਸ਼ਨ ਵਲੋਂ ਜਾਰੀ ਕੀਤਾ ਗਿਆ ਹੈ।
ਸੰਗਰੂਰ ਫੇਰੀ ਦੌਰਾਨ ਭਗਵੰਤ ਮਾਨ ਨੇ ਵੱਡੀ ਗਿਣਤੀ ਵਿਚ ਲੋਕਾਂ ਦੇ ਇਕੱਠ ਦੌਰਾਨ ਸੰਬੋਧਨ ਕੀਤਾ ਸੀ।
















