• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਵਾਂਸ਼ਹਿਰ: ਡੀ ਸੀ ਨੇ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

Asli Punjabi by Asli Punjabi
January 24, 2022
in Punjab
0
ਨਵਾਂਸ਼ਹਿਰ: ਡੀ ਸੀ ਨੇ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ
586
SHARES
3.3k
VIEWS
Share on FacebookShare on TwitterShare on Whatsapp

ਨਵਾਂਸ਼ਹਿਰ, 24 ਜਨਵਰੀ 2022- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ (25 ਜਨਵਰੀ) ਤੋਂ ਸ਼ੁਰੂ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਅੱਜ ਐਸ ਐਸ ਪੀ ਕੰਵਰਦੀਪ ਕੌਰ, ਰਿਟਰਨਿੰਗ ਅਫ਼ਸਰਾਂ ਤੇ ਡੀ ਐਸ ਪੀਜ਼ ਨਾਲ ਵਿਸਤ੍ਰਿਤ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ, ਉਮੀਦਵਾਰ ਸਮੇਤ ਕੇਵਲ ਤਿੰਨ ਵਿਅਕਤੀਆਂ ਨੂੰ ਆਰ.ਓ. ਦੇ ਕਮਰੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿੱਥੇ ਨਾਮਜ਼ਦਗੀਆਂ ਲਈਆਂ ਜਾਣੀਆਂ ਹਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨ੍ਹਾਂ ਵੱਲੋਂ 25 ਜਨਵਰੀ ਤੋਂ 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਹਾਸਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਆਏ ਕਿਸੇ ਵੀ ਵਿਅਕਤੀ ਨੂੰ ਆਰ.ਓ. ਦੇ ਕਮਰੇ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਰ.ਓ. ਦੇ ਕਮਰੇ ਅੰਦਰ ਪਬਲਿਕ ਐਡਰੈਸ ਸਿਸਟਮ, ਡਿਜੀਟਲ ਕਲਾਕ ਅਤੇ ਹੋਰ ਪ੍ਰਬੰਧ ਪੂਰੀ ਤਰ੍ਹਾਂ ਨਾਲ ਮੁਕੰਮਲ ਕੀਤੇ ਜਾਣਗੇ ਤਾਂ ਜੋ ਨਾਮਜ਼ਦਗੀ ਅਮਲ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾ ਸਕੇ।

ਸਾਰੰਗਲ ਨੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਆਰ.ਓ. ਦੇ ਦਫ਼ਤਰ ਦੇ 100 ਮੀਟਰ ਦੇ ਘੇਰੇ ਨੂੰ ਸਪਸ਼ਟ ਤੌਰ ‘ਤੇ ਨਿਰਧਾਰਿਤ ਕਰਕੇ ਸੂਚਨਾ ਤਖ਼ਤੀ ਲਾਉਣ, ਸੀ ਸੀ ਟੀ ਵੀ ਕੈਮਰੇ, ਪਾਰਕਿੰਗ ਏਰੀਆ, ਬੈਰੀਕੇਡਿੰਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਚਾਰੂ, ਆਜ਼ਾਦਾਨਾ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਸਾਰੰਗਲ ਨੇ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀਆਂ ਸਬੰਧਤ ਤਿੰਨਾਂ ਐਸ.ਡੀ.ਐਮਜ਼ ਦਫ਼ਤਰਾਂ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਥਾਨਕ ਪੁਲਿਸ, ਅਰਧ ਸੈਨਿਕ ਹਥਿਆਰਬੰਦ ਬਲਾਂ ਸਮੇਤ ਢੁੱਕਵੇਂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

ਨਾਮਜ਼ਦਗੀ ਭਰਨ ਦੇ ਚਾਹਵਾਨ ਉਮੀਦਵਾਰਾਂ ਲਈ ਸੁਵਿਧਾ ਪੋਰਟਲ ਨੂੰ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਨ੍ਹਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਿਤ ਸਰੀਨ ਤੇ ਅਮਰਦੀਪ ਸਿੰਘ ਬੈਂਸ, ਐਸ ਪੀ ਮਨਵਿੰਦਰਬੀਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਡਾ: ਬਲਜਿੰਦਰ ਸਿੰਘ ਢਿੱਲੋਂ, ਨਵਨੀਤ ਕੌਰ ਬੱਲ ਤੇ ਦੀਪਕ ਰੋਹਿਲਾ ਆਦਿ ਹਾਜ਼ਰ ਸਨ।

Previous Post

ਭਗਵੰਤ ਮਾਨ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ, ਪੜ੍ਹੋ

Next Post

ਫਰੀਦਕੋਟ: ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਹੋਈ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਫਰੀਦਕੋਟ: ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਹੋਈ

ਫਰੀਦਕੋਟ: ਨਹਿਰੂ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਹੋਈ

Recommended

Canada Election : ਐਡਵਾਂਸ ਪੋਲਿੰਗ ਦੇ ਪਹਿਲੇ ਦਿਨ NDP ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਵੋਟ ਪਾਈ

Canada Election : ਐਡਵਾਂਸ ਪੋਲਿੰਗ ਦੇ ਪਹਿਲੇ ਦਿਨ NDP ਨੇਤਾ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਵੋਟ ਪਾਈ

April 19, 2025
ਭਗਵੰਤ ਮਾਨ ਨੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨਾਲ ਮੁਲਾਕਾਤ ਕੀਤੀ

ਭਗਵੰਤ ਮਾਨ ਨੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨਾਲ ਮੁਲਾਕਾਤ ਕੀਤੀ

June 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In