ਫਰੀਦਕੋਟ , 24 ਜਨਵਰੀ 2022- ਜ਼ਿਲਾ ਪੱਧਰੀ ਗਣਤੰਤਰ ਦਿਵਸ ਦੀ ਫੁੱਲ ਡ੍ਰੈਸ ਰਿਹਰਸਲ ਅੱਜ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ।ਉਨਾਂ ਕਿਹਾ ਕਿ ਇਸ ਸਾਲ ਕੋਵਿਡ-19 ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਗਮ ਸਾਦੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ। ਇਸ ਸਾਲ ਸਕੂਲੀ ਬੱਚੇ ਗਣਤੰਤਰ ਦਿਵਸ ਸਮਾਗਮ ਵਿਚ ਸ਼ਿਰਕਤ ਨਹੀਂ ਕਰ ਰਹੇ ਹਨ ਅਤੇ ਆਮ ਲੋਕ ਵੀ ਸ਼ਿਰਕਤ ਨਹੀਂ ਕਰਣਗੇ।
ਉਨਾਂ ਦੱਸਿਆ ਕਿ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਕਮਿਸ਼ਨਰ ਫਰੀਦਕੋਟ ਡਵੀਜਨਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜਿਲਾ ਵਾਸੀਆਂ ਦੇ ਨਾਮ ਸੰਦੇਸ਼ ਦੇਣਗੇ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਅਜਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਨਾਂ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਡਿਊਟੀ ਦੌਰਾਨ ਕੋਵਿਡ ਮੱਦੇਨਜਰ ਸਾਰੇ ਸੁਰੱਖਿਆ ਉਪਾਵਾਂ ਦੀ ਪਾਲਣ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ ਕਾਰਨ ਇਸ ਵਾਰ ਆਜਾਦੀ ਘੁਲਾਟੀਆਂ/ਗਣਤੰਤਰਤਾ ਸੈਲਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਧਿਕਾਰੀ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰਨਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਬੀਰ ਸਿੰਘ, ਐਸ.ਪੀ. (ਡੀ) ਸ੍ਰੀ ਡੀ.ਕੇ. ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸ. ਪਰਮਦੀਪ ਸਿੰਘ, ਏ.ਡੀ.ਸੀ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਸੁਖਰਾਜ ਸਿੰਘ, ਜਿਲਾ ਸਿੱਖਿਆ ਅਫਸਰ ਸ੍ਰੀ ਸਤਪਾਲ ,ਉੱਪ ਜਿਲਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਓੜਾ, ਜਸਬੀਰ ਜੱਸੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ