ਚੰਡੀਗੜ੍ਹ, 24 ਜਨਵਰੀ 2022- ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ 24 ਜਨਵਰੀ ਨੂੰ ਦੁਪਹਿਰ 2.30 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਨਗੇ। ਸਮਝਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੋਈ ਵੱਡਾ ਧਮਾਕਾ ਕਰਨਗੇ । ਜ਼ਿਕਰ ਕਰਨ ਬਣਦਾ ਹੈ ਕਿ ਕੈਪਟਨ ਨੇ ਇਕਕ ਅਖਬਾਰ ਨੂੰ ਦਿੱਤੀ ਇੰਟਰਵਿਊ ‘ਚ ਇਹ ਖੁਲਾਸਾ ਕੀਤਾ ਹੈ ਕਿ ਸਿੱਧੂ ਨੂੰ ਵਜ਼ੀਰ ਬਣਾਉਣ ਲਈ ਪਾਕਿਸਤਾਨ ਦੇ ਚੋਟੀ ਦੇ ਸਿਆਸਤਦਾਨ ਦਾਨ ਨੇ ਉਨ੍ਹਾਂ ਨੂੰ ਸਿਫਾਰਸ਼ ਕੀਤੀ ਜਿਸ ਬਾਰੇ ਉਨ੍ਹਾਂ ਪ੍ਰਿਅੰਕਾ ਗਾਂਧੀ ਨੂੰ ਵੀ ਜਾਣਕਾਰੀ ਦਿੱਤੀ ਸੀ .