ਰੂਪਨਗਰ, 01 ਫਰਵਰੀ 2022-ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਵਲੋਂ ਰਜਿਸ਼ਟ੍ਰੇਸ਼ਨ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਚੋਣ ਨਿਸ਼ਾਨ ਅਲਾਟ ਹੋਇਆ ਹੈ। ਇਸ ਲਈ ਸੰਯੁਕਤ ਸਮਾਜ ਮੋਰਚਾ ਦੇ ਸਮੂਹ ਉਮੀਦਵਾਰ ਹੁਣ ਆਜ਼ਦ ਤੌਰ ਤੇ ਚੋਣ ਮੈਦਾਨ ਵਿਚ ਉਤਰਨਗੇ।
ਇਸ ਬਾਰੇ ਸੰਯੁਕਤ ਸਮਾਜ ਮੋਰਚਾ ਦੇ ਪ੍ਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਲਾਰੇ ਵਿਚ ਰੱਖਿਆ ਹੈ । ਰਾਜੇਵਾਲ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਸੰਯੁਕਤ ਸਮਾਜ ਮੋਰਚਾ ਦੀ ਰਜਿਸ਼ਟ੍ਰੇਸ਼ਨ ਵਿਚ ਅੜਿਕਾ ਪਾਇਆ ਗਿਆ ਹੈ।