ਮਾਲੇਰਕੋਟਲਾ, 1, ਫਰਵਰੀ, 2022:
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਪੇਸ਼ ਕੀਤਾ, ਜਿਸ
ਦੌਰਾਨ ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਦੀਆਂ ਕੀ ਯੋਜਨਾਵਾਂ
ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਸਿੱਖਿਆ ਖੇਤਰ ਤੇ ਬੱਚਿਆਂ ਨੂੰ ਹੋਏ ਨੁਕਸਾਨ ਦੇ
ਮੱਦੇਨਜ਼ਰ ਸਰਕਾਰ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਵਿੱਚ ਰਸਮੀ
ਸਿੱਖਿਆ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ 1-ਕਲਾਸ-1-ਟੀਵੀ ਚੈਨਲ ਸ਼ੁਰੂ ਕੀਤਾ
ਜਾਵੇਗਾ ਜਿਸ ਰਾਹੀਂ ਬੱਚਿਆਂ ਨੂੰ ਪੂਰਕ ਸਿੱਖਿਆ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਈ-ਵਿਦਿਆ ਪ੍ਰੋਜੈਕਟ ਦਾ ਹੋਰ ਵਿਸਤਾਰ ਕੀਤਾ ਜਾਣਾ ਹੈ।
ਸਰਕਾਰ ਨੇ ਦੇਸ਼ ਵਿੱਚ ਡਿਜੀਟਲ ਸਿੱਖਿਆ ਤੇ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 2020
ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ। ਵਿੱਤ ਮੰਤਰੀ ਨੇ ਕਿਹਾ ਕਿ ਪੀਐਮ
ਈ-ਵਿਦਿਆ ਨੂੰ 12 ਤੋਂ ਵਧਾ ਕੇ 200 ਚੈਨਲ ਕੀਤਾ ਜਾਵੇਗਾ। ਇਹ ਉਨ੍ਹਾਂ ਬੱਚਿਆਂ ਨੂੰ
ਆਪਣੀ ਪੜ੍ਹਾਈ ਵਿੱਚ ਮਦਦ ਕਰੇਗਾ ਜੋ ਕੋਰੋਨਾ ਦੇ ਦੌਰ ਵਿੱਚ ਸਕੂਲ ਨਹੀਂ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਦਾ ਲਾਭ
ਮਿਲੇਗਾ।
ਉਨ੍ਹਾਂ ਕਿਹਾ ਕਿ ‘ਪੀਐਮ ਈ ਵਿਦਿਆ’ ਦੇ ਪ੍ਰੋਗਰਾਮ ‘ਵਨ ਕਲਾਸ, ਵਨ ਟੀਵੀ ਚੈਨਲ’ ਨੂੰ
12 ਤੋਂ ਵਧਾ ਕੇ 200 ਟੀਵੀ ਚੈਨਲਾਂ ਤੱਕ ਪਹੁੰਚਾਇਆ ਜਾਵੇਗਾ। ਇਹ ਸਾਰੇ ਰਾਜਾਂ ਨੂੰ 1
ਤੋਂ 12ਵੀਂ ਜਮਾਤ ਤੱਕ ਖੇਤਰੀ ਭਾਸ਼ਾਵਾਂ ਵਿੱਚ ਪੂਰਕ ਸਿੱਖਿਆ ਪ੍ਰਦਾਨ ਕਰਨ ਦੇ ਯੋਗ
ਬਣਾਵੇਗਾ।
ਇਸ ਤੋਂ ਇਲਾਵਾ ਡਿਜੀਟਲ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਵਿੱਤ
ਮੰਤਰੀ ਨੇ ਕਿਹਾ ਕਿ ਇਹ ਡਿਜੀਟਲ ਯੂਨੀਵਰਸਿਟੀ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ
ਉਪਲਬਧ ਹੋਵੇਗੀ ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ।
ਡਿਜੀਟਲ ਕਰੰਸੀ ਜਾਰੀ ਕੀਤੀ ਜਾਵੇਗੀ: ਵਿੱਤ ਮੰਤਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਲਾਕਚੈਨ ਅਤੇ ਹੋਰ ਤਕਨੀਕਾਂ ਦੀ ਵਰਤੋਂ
ਕਰਕੇ ਡਿਜੀਟਲ ਕਰੰਸੀ ਜਾਰੀ ਕੀਤੀ ਜਾਵੇਗੀ। ਇਹ ਆਰਬੀਆਈ ਦੁਆਰਾ 202-23 ਤੱਕ ਜਾਰੀ
ਕੀਤਾ ਜਾਵੇਗਾ। ਇਸ ਨਾਲ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ