ਫਰੀਦਕੋਟ, 29 ਮਈ 2023 : ਜਿਹੜੇ ਜਿਹੜੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਹੈ ਉਹ ਸੂਬੇ ਤਰੱਕੀ ਦੇ ਰਸਤੇ ਤੇ ਹਨ ਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਭਾਜਪਾ ਹੀ ਆਸ ਦੀ ਕਿਰਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 1000 ਰੁਪਏ ਪ੍ਰਤੀ ਮਹੀਨਾ ਔਰਤਾਂ ਨੂੰ ਦੇਣ ਦਾ ਵਾਅਦਾ, ਨਸ਼ਾ ਖਤਮ ਕਰਨ ਦਾ ਵਾਅਦਾ, ਗੁੰਡਾਗਰਦੀ ਖਤਮ ਕਰਨ ਵਰਗੇ ਵਾਅਦੇ ਕੀਤੇ ਸਨ। ਪਰ ਇਨ੍ਹਾਂ ਤੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਂ ਰਿਹਾ। ਉਨ੍ਹਾਂ ਨੇ ਕਿਹਾ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਕਾਬਜ਼ ਰਹੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੇ ਕਿਹਾ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲੈਂ ਕੇ ਜਾ ਸਕਦੀ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚੋਂ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਨਰਿੰਦਰ ਮੋਦੀ ਦੇਸ਼ ਦੇ ਦੁਬਾਰਾ ਪ੍ਰਧਾਨਮੰਤਰੀ ਬਣਨਗੇ।