ਚੰਡੀਗੜ੍ਹ, 30 ਮਈ – ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ ਅੱਜ ਕੌਮੀ ਉਦਯੋਗਿਕ ਕੋਰੀਡੋਰ ਅਤੇ ਲਾਗੂ ਟਰਸਟ (ਐਨਆਈਸੀਡੀਆਈਟੀ) ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਮੀਟਿੰਗ ਵਿਚ ਹਿੱਸਾ ਲਿਆ।
ਮੀਟਿੰਗ ਵਿਚ ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ, ਨੀਤੀ ਆਯੋਗ ਦੇ ਵਾਇਸ ਚੇਅਰਮੈਨ ਸ੍ਰੀ ਸੁਮਨ ਬੇਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਦਯੋਗ ਮੰਤਰੀਆਂ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਹਿੱਸਾ ਲਿਆ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇ ਪੀ ਦਲਾਲ ਵੀ ਇਸ ਮੌਕੇ ‘ਤੇ ਮੌਜੂਦ ਰਹੇ।