• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮੁੱਖ ਮੰਤਰੀ ਵੱਲੋਂ ਚੰਨੀ ਬਾਰੇ ਸਨਸਨੀਖੇਜ ਖੁਲਾਸੇ

Asli Punjabi by Asli Punjabi
June 1, 2023
in Top Stories
0
ਮੁੱਖ ਮੰਤਰੀ ਵੱਲੋਂ ਚੰਨੀ ਬਾਰੇ ਸਨਸਨੀਖੇਜ ਖੁਲਾਸੇ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, -ਨੌਕਰੀ ਬਦਲੇ ਪੈਸੇ ਮੰਗਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿ੍ਰਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਿਸ ਪਾਸੋਂ ਨੌਕਰੀ ਦੇਣ ਬਦਲੇ ਰਿਸ਼ਵਤ ਮੰਗੀ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਮੀਡੀਆ ਸਾਹਮਣੇ ਇਸ ਕੇਸ ਨਾਲ ਜੁੜੇ ਤੱਥ ਵੀ ਪੇਸ਼ ਕੀਤੇ।
ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਦੇ ਭਤੀਜੇ ਜਸ਼ਨ ਨੇ ਜਸਇੰਦਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦਾ ਟੈਸਟ ਕਲੀਅਰ ਕਰਨ ਦੇ ਇਵਜ਼ ਵਿਚ ਨੌਕਰੀ ਦੇਣ ਲਈ ਉਸ ਪਾਸੋਂ 2 ਕਰੋੜ ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਸ਼ਰੇਆਮ ਨੌਕਰੀਆਂ ਵਿਕਦੀਆਂ ਸਨ ਜਿਸ ਨਾਲ ਇਸ ਪ੍ਰਤਿਭਾਵਾਨ ਖਿਡਾਰੀ ਦਾ ਸ਼ਾਨਦਾਰ ਖੇਡ ਜੀਵਨ ਤਬਾਹ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਜਸਇੰਦਰ ਤੇ ਉਨ੍ਹਾਂ ਦੇ ਪਿਤਾ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਇਕ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੇ ਤਤਕਾਲੀ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਉਨ੍ਹਾਂ (ਸਾਬਕਾ ਮੁੱਖ ਮੰਤਰੀ) ਨੂੰ ਸਮੁੱਚੇ ਕੇਸ ਬਾਰੇ ਜਾਣੂੰ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਚੰਨੀ ਨੇ ਇਹ ਕੇਸ ਪ੍ਰਵਾਨਗੀ ਲਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆਉਣ ਲਈ ਸਹਿਮਤੀ ਦਿੱਤੀ ਸੀ ਪਰ ਜਸਇੰਦਰ ਨੂੰ ਜਸ਼ਨ ਨੂੰ ਜਾ ਕੇ ਮਿਲਣ ਲਈ ਆਖਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਜਸਇੰਦਰ ਤੇ ਉਸ ਦੇ ਪਿਤਾ ਚੰਨੀ ਦੇ ਭਤੀਜੇ ਨੂੰ ਮਿਲੇ ਤਾਂ ਉਸ ਨੇ ਨੌਕਰੀ ਲਈ 2 ਕਰੋੜ ਰੁਪਏ ਦੇਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਪੈਸੇ ਦੇਣ ਤੋਂ ਅਸਮਰੱਥਾ ਪ੍ਰਗਟਾਈ ਤਾਂ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਇਕ ਸਮਾਗਮ ਦੌਰਾਨ ਜਸਇੰਦਰ ਅਤੇ ਉਸ ਦੇ ਪਿਤਾ ਦੀ ਜਨਤਕ ਤੌਰ ‘ਤੇ ਝਾੜ-ਝੰਬ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੇ ਇਸ ਰਵੱਈਏ ਕਾਰਨ ਜਸਇੰਦਰ ਨੂੰ ਨੌਕਰੀ ਨਹੀਂ ਮਿਲ ਸਕੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਰਧਾਰਤ ਮਾਪਦੰਡਾਂ ਅਨੁਸਾਰ ਜਸਇੰਦਰ ਨੂੰ ਨੌਕਰੀ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਜਿਹੇ ਗਲਤ ਕੰਮਾਂ ਰਾਹੀਂ ਸੂਬੇ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਵੀ ਵਿਅਕਤੀ ਨੇ ਸੂਬੇ ਅਤੇ ਇਸ ਦੀ ਜਵਾਨੀ ਵਿਰੁੱਧ ਘਿਨਾਉਣੀਆਂ ਹਰਕਤਾਂ ਕੀਤੀਆਂ, ਉਸ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ।
ਸਾਬਕਾ ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਕੇਸ ਦਾ ਕੋਈ ਇਲਮ ਨਾ ਹੋਣ ਬਾਰੇ ਕੀਤੇ ਖੇਖਣ ’ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਜਮੀਰ ਅੰਦਰ ਝਾਤੀ ਮਾਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਿਨਾਂ ਸੱਕ ਸਾਬਕਾ ਮੁੱਖ ਮੰਤਰੀ ਦੇ ਪਰਿਵਾਰ ਦੇ ਮਾੜੇ ਕਾਰਨਾਮਿਆਂ ਕਾਰਨ ਪੂਰਾ ਪੰਜਾਬ ਅਤੇ ਖਾਸ ਕਰਕੇ ਖੇਡ ਖੇਤਰ ਨੂੰ ਸਰਮਸਾਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਜਸਇੰਦਰ, ਜੋ ਕਿ ਰਣਜੀ ਟਰਾਫੀ ਦਾ ਸਾਬਕਾ ਖਿਡਾਰੀ ਹੈ ਅਤੇ ਕਈ ਨਾਮੀਂ ਟੂਰਨਾਮੈਂਟਾਂ ਵਿੱਚ ਖੇਡ ਚੁੱਕਾ ਹੈ, ਨੇ ਖੇਡ ਕੋਟੇ ਤਹਿਤ ਪੀ.ਪੀ.ਐਸ.ਸੀ. ਰਾਹੀਂ ਨੌਕਰੀ ਲਈ ਅਰਜੀ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਜਸਇੰਦਰ ਜਿਸ ਨੂੰ ਖੇਡ ਵਿਭਾਗ ਵੱਲੋਂ ਬੀ ਗਰੇਡਿੰਗ ਦਿੱਤੀ ਗਈ ਸੀ, ਨੇ ਖੇਡ ਵਰਗ ਦੇ ਕਟਆਫ ਦੇ ਮੁਕਾਬਲੇ 198.5 ਅੰਕ ਪ੍ਰਾਪਤ ਕੀਤੇ ਜਦਕਿ ਖੇਡ ਕੈਟਾਗਰੀ ਦੇ 132.5 ਅੰਕ ਸਨ। ਉਨ੍ਹਾਂ ਕਿਹਾ ਕਿ ਜਸਇੰਦਰ ਨੂੰ ਜਨਰਲ ਕੈਟਾਗਰੀ ਵਿੱਚ ਵਿਚਾਰਿਆ ਗਿਆ ਸੀ ਜਦੋਂਕਿ ਉਸ ਨੇ ਅਪਲਾਈ ਖੇਡ ਕੋਟੇ ਤਹਿਤ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਨਿਰਾਸ ਜਸਇੰਦਰ ਨੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਜਿਨ੍ਹਾਂ ਦੇ ਓ.ਐਸ.ਡੀ. ਐਮ.ਪੀ. ਸਿੰਘ ਨੇ ਉਨ੍ਹਾਂ ਨੂੰ ਸਾਰਾ ਕੇਸ ਪੜ੍ਹ ਕੇ ਸੁਣਾਇਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਨੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਘੋਖ ਕਰਕੇ ਪ੍ਰਵਾਨਗੀ ਲਈ ਮੰਤਰੀ ਮੰਡਲ ਅੱਗੇ ਰੱਖਣ ਲਈ ਕਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੈਪਟਨ ਨੂੰ ਅਹੁਦੇ ਤੋਂ ਲਾਹ ਕੇ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਹੀ ਨੌਕਰੀ ਬਦਲੇ ਪੈਸੇ ਦੀ ਘਟੀਆ ਖੇਡ ਸੁਰੂ ਹੋ ਗਈ।
ਮੁੱਖ ਮੰਤਰੀ ਨੇ ਪ੍ਰਣ ਕੀਤਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਕਿਸਮ ਦੇ ਮਾਫੀਆ ਨੂੰ ਸਿਰ ਨਹੀਂ ਚੁੱਕਣ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਅਤੇ ਸੂਬੇ ਦੀ ਦੌਲਤ ਲੁੱਟਣ ਵਾਲਿਆਂ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਿ੍ਰਸਟਾਚਾਰ ਵਿੱਚ ਡੁੱਬੇ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਸਇੰਦਰ ਜੋ ਕਿ ਇਸ ਸਮੇਂ ਕਿੰਗਜ ਇਲੈਵਨ ਕਿ੍ਰਕਟ ਟੀਮ ਵੱਲੋਂ ਖੇਡ ਰਿਹਾ ਹੈ, ਨੇ ਹਾਲ ਹੀ ਵਿੱਚ ਧਰਮਸਾਲਾ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਆਪਣੀ ਸਾਰੀ ਦੁੱਖ ਭਰੀ ਵਿਥਿਆ ਸੁਣਾਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦਾ ਪਰਦਾਫਾਸ ਕਰਨ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਖੇਡਾਂ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਕਦਮੀ ਕੀਤੀ ਪਰ ਦੂਜੇ ਪਾਸੇ ਚੰਨੀ ਵਰਗੇ ਲੋਕਾਂ ਨੇ ਖੇਡਾਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਅਤੇ ਉੱਭਰਦੇ ਖਿਡਾਰੀਆਂ ਲਈ ਨਕਦ ਇਨਾਮ ਸਮੇਤ ਲਏ ਗਏ ਹੋਰ ਕਦਮ ਵੀ ਚੁੱਕੇ ਗਏ।

Previous Post

ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ

Next Post

ਯੂਵਾ ਪੀੜੀ ਨੂੰ ਨਸ਼ੇ ਵਰਗੀ ਬੁਰਾਈਆਂ ਤੋਂ ਬਚਾਉਣਾ ਬਹੁਤ ਜਰੂਰੀ – ਮੁੱਖ ਮੰਤਰੀ ਮਨੋਹਰ ਲਾਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਯੂਵਾ ਪੀੜੀ ਨੂੰ ਨਸ਼ੇ ਵਰਗੀ ਬੁਰਾਈਆਂ ਤੋਂ ਬਚਾਉਣਾ ਬਹੁਤ ਜਰੂਰੀ – ਮੁੱਖ ਮੰਤਰੀ ਮਨੋਹਰ ਲਾਲ

ਯੂਵਾ ਪੀੜੀ ਨੂੰ ਨਸ਼ੇ ਵਰਗੀ ਬੁਰਾਈਆਂ ਤੋਂ ਬਚਾਉਣਾ ਬਹੁਤ ਜਰੂਰੀ - ਮੁੱਖ ਮੰਤਰੀ ਮਨੋਹਰ ਲਾਲ

Recommended

ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਜਾਣਬੁਝ ਕੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ

ਭਾਰਤ ਸਰਕਾਰ ਘੱਟਗਿਣਤੀਆਂ ਦੇ ਮਸਲਿਆਂ ’ਤੇ ਜਾਣਬੁਝ ਕੇ ਅਪਣਾ ਰਹੀ ਹੈ ਨਕਾਰਾਤਮਕ ਰਵੱਈਆ-ਐਡਵੋਕੇਟ ਧਾਮੀ

February 20, 2021
ਝੰਜੇੜੀ ਕੈਂਪਸ ਵਿਚ ਸਵੈਂ-ਰੁਜ਼ਗਾਰ ਦੇ ਮੌਕਿਆਂ ਤੇ ਤਿੰਨ ਦਿਨਾਂ ਵਰਕਸ਼ਾਪ ਦਾ ਆਯੋਜਨ

ਝੰਜੇੜੀ ਕੈਂਪਸ ਵਿਚ ਸਵੈਂ-ਰੁਜ਼ਗਾਰ ਦੇ ਮੌਕਿਆਂ ਤੇ ਤਿੰਨ ਦਿਨਾਂ ਵਰਕਸ਼ਾਪ ਦਾ ਆਯੋਜਨ

September 25, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In