ਚੰਡੀਗੜ੍ਹ,– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਅੱਜ ਪਿਛਲੀ ਮਾਰਚ ਤੇ ਅਪ੍ਰੈਲ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇ ਪੈਣ ਕਾਰਨ ਰਬੀ ਦੀ ਫਸਲ ਦੇ ਨੁਕਸਾਨ ਦੇ ਲਈ 181 ਕਰੋੜ ਰੁਪਏ ਦਾ ਮੁਆਵਜਾ ਰਕਮ ਜਾਰੀ ਕੀਤੀ ਹੈ।
ਸ੍ਰੀ ਮਨੋਹਰ ਲਾਲ ਨੇ ਇਕ ਕਲਿਕ ਨਾਲ ਈ-ਸ਼ਤੀਪੂਰਤੀ ਪੋਰਟਲ ਰਾਹੀਂ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਮੁਆਵਜਾ ਰਕਮ ਨੂੰ ਟ੍ਰਾਂਸਫਰ ਕੀਤਾ।
ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇ ਪੀ ਦਲਾਲ ਵੀ ਮੌਜੂਦ ਰਹੇ। ਜਿਲ੍ਹਾ ਡਿਪਟੀ ਕਮਿਸ਼ਨਰ ਵੀ ਵੀਡੀਓ ਕਾਨਫ੍ਰੈਸਿੰਗ ਰਾਹੀਂ ਇਸ ਪ੍ਰੋਗ੍ਰਾਮ ਵਿਚ ਸ਼ਾਮਿਲ ਹੋਏ।
67,758 ਕਿਸਾਨਾਂ ਦੇ ਖਾਤਿਆਂ ਵਿਚ ਭੈਜੀ ਗਈ ਮੁਆਵਜਾ ਰਕਮ
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਫਸਲ ਨੁਕਸਾਨ ਦਾ ਵਿਸ਼ੇਸ਼ ਸਰਵੇਖਣ ਕੀਤਾ ਸੀ, ਜਿਸ ਦੇ ਅਨੁਸਾਰ 18 ਜਿਲ੍ਹਿਆਂ ਵਿਚ 2.09 ਲੱਖ ਏਕੜ ਵਿਚ ਫਸਲ ਦਾ ਨੁਕਸਾਨ ਦਰਜ ਕੀਤਾ ਗਿਆ ਸੀ। ਅੱਜ ਕਣਕ, ਸਰੋਂ ਅਤੇ ਤੋਰਿਆ ਫਸਲਾਂ ਦੇ ਲਈ 67,758 ਕਿਸਾਨਾਂ ਨੂੰ 181 ਕਰੋੜ ਰੁਪਏ ਦੀ ਰਕਮ ਨੁਕਸਾਨ ਦੀ ਭਰਪਾਈ ਵਜੋ ਜਾਰੀ ਕੀਤੀ ਜਾ ਰਹੀ ਹੈ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਦਾ ਸੌ-ਫੀਸਦੀ ਰਜਿਸਟ੍ਰੇਸ਼ਣ ਕਰਵਾਉਣਾ ਯਕੀਨੀ ਕਰਨ, ਤਾਂ ਜੋ ਉਨ੍ਹਾਂ ਨੂੰ ਸਮੇਂ ‘ਤੇ ਮੁਆਵਜਾ ਦਿੱਤਾ ਜਾ ਸਕੇ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਕਿਸਾਨ ਆਪਣਾ ਮੁਆਵਜਾ ਪਾਉਣ ਲਈ ਸਾਲਾਂ ਇੰਤਜਾਰ ਕਰਦੇ ਸਨ। ਮੌਜੂਦਾ ਸੂਬਾ ਸਰਕਾਰ ਨੇ ਈ-ਗਵਰਨੈਂਸ ਦੀ ਦਿਸ਼ਾ ਵਿਚ ਵੱਧਦੇ ਹੋਏ ਇਹ ਯਕੀਨੀ ਕੀਤਾ ਹੈ ਕਿ ਕਿਸਾਨਾਂ ਨੂੰ ਸਮੇਂ ‘ਤੇ ਮੁਆਵਜਾ ਮਿਲੇ।
ਉਨ੍ਹਾਂ ਨੇ ਕਿਹਾ ਕਿ ਈ-ਸ਼ਤੀਪੂਰਤੀ ਪੋਰਟਲ ਫਸਲ ਨੁਕਸਾਨ ਦੇ ਸਮੇਂ ਬਿਨੈ, ਤਸਦੀਕ ਅਤੇ ਮੁਆਵਜਾ ਪ੍ਰਦਾਨ ਕਰਨ ਦੀ ਪ੍ਰਣਾਲੀ ਵਿਚ ਪਾਰਦਰਸ਼ਿਤਾ ਯਕੀਨੀ ਕਰਨ ਦੀ ਦਿਸ਼ਾ ਵਿਚ ਇਤਿਹਾਸਕ ਕਦਮ ਹੈ।
ਇਸ ਪੋਰਟਲ ਰਾਹੀਂ ਮੁਆਵਜਾ ਰਕਮ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਉਪਲਬਧ ਕਰਵਾਏ ਗਏ । ਕਿਸਾਨਾਂ ਦੇ ਤਸਦੀਕ ਖਾਤੇ ਵਿਚ ਸਿੱਧੇ ਜਮ੍ਹਾ ਕਰਵਾਈ ਜਾਂਦੀ ਹੈ। ਇਸ ਦੇ ਲਈ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੋਂ ਇਲਾਵਾ ਅਤੇ ਕਿਤੇ ਵੀ ਰਜਿਸਟ੍ਰੇਸ਼ਣ ਕਰਨ ਦੀ ਜਰੂਰਤ ਨਹੀਂ ਹੈ।
ਮੁੱਖ ਮੰਤਰੀ ਨੇ ਹਾਲ ਹੀ ਵਿਚ ਬਰਸਾਤ ਦੇ ਕਾਰਨ ਫਸਲਾਂ ਦੇ ਨੂਕਸਾਨ ਦਾ ਮੁਲਾਂਕਨ ਕਰਨ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਸੀ, ਅਤੇ ਕਿਸਾਨਾਂ ਨੂੰ ਮਈ ਦੇ ਮਹੀਨੇ ਵਿਚ ਮੁਆਵਜਾ ਦੀ ਰਕਮ ਜਾਰੀ ਕਰਨ ਦਾ ਵਾਦਾ ਕੀਤਾ ਸੀ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੁਆਵਜਾ ਰਕਮ ਸਿੱਧੇ ਉਨ੍ਹਾਂ ਦੇ ਖਾਤਿਆਂ ਵਿਚ ਮਿਲੀ ਹੈ, ਜਦੋਂ ਕਿ ਪਹਿਲੇ ਡਿਪਟੀ ਕਮਿਸ਼ਨਰਾਂ ਰਾਹੀਂ ਇਹ ਰਕਮ ਦਿੱਤੀ ਜਾਂਦੀ ਸੀ।
ਵਰਨਣਯੋਗ ਹੈ ਕਿ ਸ੍ਰੀ ਮਨੋਹਰ ਲਾਲ ਦੀ ਕੁਸ਼ਲ ਅਗਵਾਈ ਹੇਠ ਸੂਬਾ ਸਰਕਾਰ ਨੇ ਕੁਦਰਤ ਦੇ ਪ੍ਰਕੋਪ ਨਾਲ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਮੇਂ ਸਮੇਂ ‘ਤੇ ਕਈ ਕਦਮ ਅਹਿਮ ਚੁੱਕੇ ਹਨ।
ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀਐਸ ਢੇਸੀ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਦੇ ਮਹਾਨਿਦੇਸ਼ਕ ਡਾ. ਅਮਿਤ ਅਗਰਵਾਲ ਵੀ ਮੌਜੂਦ ਰਹੇ।