ਜਲੰਧਰ, 01 ਜੂਨ, 2023: ਅਜਜ ਇੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ “ਪੰਜਾਬ ਸਰਕਾਰ ਵਲੋਂ ਪ੍ਰੈੱਸ ਦੀ ਆਜ਼ਾਦੀ ‘ਤੇ ਕੀਤੇ ਜਾ ਰਹੇ ਹਮਲਿਆਂ ਅਤੇ ਖ਼ਾਸ ਕਰਕੇ ‘ਅਜੀਤ’ ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਦੇ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਅਪਣਾਈਆਂ ਗਈਆਂ ਦਮਨਕਾਰੀ ਨੀਤੀਆਂ” ਦੀ ਸਖ਼ਤ ਆਲੋਚਨਾ ਕੀਤੀ।