ਐਸ.ਏ.ਐਸ.ਨਗਰ, 7 ਜੂਨ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੁ੭ਗਾਰ ਅਤੇ ਬਿਜਲੀ ਦੇ ਖੇਤਰ ੯ ਪ੍ਰਮੁੱਖ ਤੌਰ ਉਤੇ ਤਰਜੀਹ ਦਿੱਤੀ ਹੈ। ਅੱਜ ਖਰੜ ਵਿਖੇ 38.59 ਕਰੋੜ ਰੁਪਏ ਦੀ ਲਾਗਤ ਵਾਲਾ ਅਤ੍ਰਿਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ੍ਰਬੱਚਾ ਦੇਖਭਾਲ ਕੇਂਦਰ ਲੋਕਾਂ ੯ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ੍ਰਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ੯ ਘਰ ਦੇ ਨੇੜੇ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ੯ ਮੁ੮ਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋ੪ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ੭ੀਰੋ ਆ ਰਿਹਾ ਹੈ। ਸਿੱਖਿਆ ਦੇ ਖੇਤਰ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾ੭ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ੯ 51੍ਰ51 ਹ੭ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ੯ ਸਰਕਾਰੀ ਸੰਸਥਾਵਾਂ ਉਤੇ ਹੁਣ ਵਿ੪ਵਾਸ ਹੋਣ ਲੱਗਾ ਹੈ। ਉਹਨਾਂ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 ॥ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾਣਗੇ।
ਰੁ੭ਗਾਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ੯ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ੍ਰਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ੯ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਰਕਾਰ ਪੀ.ਆਰ.ਟੀ.ਸੀ. ੯ ਮੁਨਾਫੇ ਵਿਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈਡ ੯ ਹੋਰ ਪ੍ਰਫੁੱਲਤ ਕਰਨ ਲਈ ਕਦਮ ਚੁੱਕ ਰਹੀ ਹੈ।
ਸੂਬੇ ਵਿਚ ਵੱਖ੍ਰਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਨੂੰ ਜਿੰਮੇਵਾਰ ਦੱਸਦਿਆਂ ਉਹਨਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ੯ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ੯ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ੍ਰਕਰਮ ਉਤੇ ਛੱਡ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪਿਛਲੀ ਹਕਮੂਤਾਂ ਮੌਕੇ ਰਵਾਇਤੀ ਪਾਰਟੀਆਂ ਦੇ ਆਗੂ ਸਿਹਤ, ਸਿੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਪ੍ਰਾਈਵੇਟ ਲੋਕਾਂ ਦੀ ਇਜਾਰੇਦਾਰੀ ਕਾਇਮ ਕਰਵਾਉਣ ਲਈ ਸਰਕਾਰੀ ਅਦਾਰਿਆਂ ੯ ਬੁਰੀ ਤਰ੍ਹਾਂ ਰੋਲ ਦਿੰਦੀਆਂ ਸਨ ਤਾਂ ਕਿ ਲੋਕਾਂ ਕੋਲ ਕੋਈ ਰਾਹ ਨਾ ਬਚੇ।
ਉਹਨਾਂ ਕਿਹਾ ਕਿ ਅਜਿਹੀਆਂ ਆਪਹੁਦਰੀਆਂ ਦਾ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਹੈ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ੍ਰਕਾਲਜਾਂ ੯ ਮ੭ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਵਿਰੋਧੀ ਪਾਰਟੀਆਂ ਦੇ ਲੀਡਰਾਂ ੯ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ॥ਜੁੰਡਲੀ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇਹਨਾਂ ਲੀਡਰਾਂ ੯ ਸਰਕਾਰ ਵਿਚ ਕੋਈ ਕਮੀ੍ਰਪੇ੪ੀ ਨ੭ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂ੪ਣਬਾਜੀ ਉਤੇ ਉਤਰ ਆਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖ੭ਾਨੇ ੯ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ੯ ਬਚਾਉਣ ਲਈ ਹੱਥ੍ਰਪੈਰ ਮਾਰ ਰਹੇ ਹਨ। ਨਵਜੋਤ ਸਿੱਧੂ ਬਾਰੇ ਉਹਨਾਂ ਕਿਹਾ ਕਿ ਉਚੇ੍ਰਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ੯ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ਉਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵੇਂ ਚੁਣੇ ਆਪ ਵਿਧਾਇਕਾਂ ਉੱਤੇ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਰੀ ੭ਿੰਦਗੀ ਮੁੱਖ ਮੰਤਰੀ ਦੀ ਕੁਰਸੀ ਲਈ ਤਰਸਦੇ ਰਹੇ ਹਨ ਅਤੇ ਹੁਣ ਜਦੋਂ ਇਨ੍ਹਾਂ ਤੋਂ ਅੱਕੇ ਲੋਕਾਂ ਨੇ ਨਵੇਂ ਚਿਹਰਿਆਂ ੯ ਸੱਤਾ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ੯ ਹ੭ਮ ਨਹੀਂ ਹੋ ਰਿਹਾ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿਚ ਜਲਦ ਹੀ ਮਰੀ੭ਾਂ ਲਈ ॥ਫੈਸੀਲਿਟੇ੪ਨ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਮਰੀ੭ ੯ ਸਾਰੀਆਂ ਜਨਤਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜੱਚਾ੍ਰਬੱਚਾ ਕੇਂਦਰ ਨਾਲ ਖਰੜ ਅਤੇ ਇਸ ਦੇ ਨਾਲ ਲਗਦੇ ਸੈਂਕੜੇ ਪਿੰਡਾਂ ੯ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਛੇਤੀ ਹੀ ਬੁਢਲਾਡਾ, ਨਕੋਦਰ ਅਤੇ ਫਰੀਦਕੋਟ ਵਿਚ ਨਵੀਆਂ ਸਿਹਤ ਸੰਸਥਾਵਾਂ ਦਾ ਉਦਘਾਟਨ ਕਰਨਗੇ। ਹਲਕਾ ਵਿਧਾਇਕ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ ਇਸ ਅਤ੍ਰਿਆਧੁਨਿਕ ਸਿਹਤ ਸੰਸਥਾ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।