ਲੁਧਿਆਣਾ, 8 ਜੂਨ 2023- ਲੁਧਿਆਣਾ ਦੇ ਪਿੰਡ ਨੂਰਪੁਰ ਬੇਟ ਵਿੱਚ ਪੰਜਾਬ ਪੁਲਿਸ ਦੇ ਸੇਵਾਮੁਕਤ ਏਐਸਆਈ, ਉਸਦੀ ਪਤਨੀ ਅਤੇ ਪੁੱਤਰ ਦੇ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ, ਕੁੱਝ ਦਿਨ ਪਹਿਲਾਂ ਹੋਏ ਇੱਕ ਪਰਿਵਾਰ ਦੇ ਤਿੰਨ ਜੀਆਂ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਕਥਿਤ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ, ਗ੍ਰਿਫਤਾਰ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।