ਅੰਮ੍ਰਿਤਸਰ, 8 ਜੂਨ 2023- ਅੰਮ੍ਰਿਤਸਰ ਦੇ ਵੱਖ-ਵੱਖ ਥਾਵਾਂ ਦੇ ਉੱਪਰ ਰੇਲਵੇ ਫਾਟਕਾਂ ਤੇ ਵਧਦੀ ਭੀੜ ਸਾਡੇ ਲੰਬੇ-ਲੰਬੇ ਟ੍ਰੈਫਿਕ ਜਾਮ ਨੂੰ ਘੱਟ ਕਰਨ ਦੇ ਲਈ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਤਾਰ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚੱਲਦੇ ਅੱਜ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਕੋਟ ਖਾਲਸਾ ਇਲਾਕੇ ਦੇ ਵਿੱਚ ਬਣੇ ਰੇਲਵੇ ਫਾਟਕ ਦਾ ਦੌਰਾ ਕੀਤਾ ਗਿਆ ਅਤੇ ਉਥੇ ਟਰੈਫਿਕ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਵਾਉਣ ਦੇ ਲਈ ਇਲਾਕਾ ਵਾਸੀਆਂ ਨਾਲ ਵੀ ਮੀਟਿੰਗ ਕੀਤੀ ਗਈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਵੱਖ-ਵੱਖ ਰੇਲਵੇ ਫ਼ਾਟਕਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਰੇਲਵੇ ਫ਼ਾਟਕਾਂ ਤੇ ਟਰੈਫਿਕ ਸਮੱਸਿਆ ਕਿਸ ਤਰੀਕੇ ਘੱਟ ਕਰਵਾਉਣੀ ਹੈ।
ਉਸਦੇ ਲਈ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਰੇਲਵੇ ਫਾਟਕਾਂ ਦੇ ਨਜ਼ਦੀਕ ਅੰਡਰਬ੍ਰਿਜ ਬਣਨ ਦੀ ਜਗ੍ਹਾ ਹੈ ਉਨ੍ਹਾਂ ਤੇ ਅੰਡਰਬ੍ਰਿਜ ਵੀ ਜਲਦ ਹੀ ਬਣਾਏ ਜਾਣਗੇ ਜਿਸਦੇ ਚੱਲਦੇ ਅੱਜ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਪਹੁੰਚੇ ਹਨ ਉਨ੍ਹਾਂ ਕਿਹਾ ਕਿ ਰੇਲਵੇ ਫਾਟਕ ਬੰਦ ਹੋਣ ਤੋਂ ਬਾਅਦ ਟਰੈਫਿਕ ਦੀ ਵੱਡੀ ਸਮੱਸਿਆ ਆਉਂਦੀ ਹੈ ਜਿਸਦੇ ਲਈ ਉਹ ਅੰਮ੍ਰਿਤਸਰ ਟ੍ਰੈਫਿਕ ਆਲਾ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਅੱਜ ਵੀ ਅਜਿਹੇ ਇਲਾਕੇ ਹਨ ਜਿਨ੍ਹਾਂ ਵਿੱਚ ਨਸ਼ਾ ਦੜਾ ਸੱਟਾ ਅਤੇ ਅਲਕੋਹਲ ਦਾ ਨਾਜਾਇਜ਼ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਕਈ ਥਾਵਾਂ ਉਪਰ ਪੁਲਸ ਅਤੇ ਰਾਜਨੀਤਿਕ ਲੋਕਾਂ ਦੀ ਮਿਲੀਭੁਗਤ ਹੋਣ ਦੀ ਵੀ ਸੂਚਨਾ ਇਸ ਤੋਂ ਬਾਅਦ ਉਹ ਅਜਿਹਾ ਕਰਨ ਵਾਲੇ ਪੁਲਸ ਕਰਮਚਾਰੀ ਅਤੇ ਨਜਾਇਜ਼ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਦੇ ਉਪਰ ਵੀ ਨਕੇਲ ਕਸਣ ਜਾ ਰਹੇ ਹਨ।