ਫ਼ਰੀਦਕੋਟ 9 ਜੂਨ (ਪਰਵਿੰਦਰ ਸਿੰਘ ਕੰਧਾਰੀ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹੇ `ਚ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ 1-06-2023 ਤੋਂ 30-06-2023 ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ਅਤੇ ਗੈਰ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿੰਗ ਵਿਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸੀਨੀਅਰ ਪੁਲੀਸ ਕਪਤਾਨ,ਉਪ ਮੰਡਲ ਮੈਜਿਸਟ੍ਰੇਟ,(ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ) ਸਿਵਲ ਸਰਜਨ ਫ਼ਰੀਦਕੋਟ, , ਸਹਾਇਕ ਕਿਰਤ ਕਮਿਸ਼ਨਰ ਮੋਗਾ , ਅਤੇ ਕਿਰਤ ਇੰਸਪੈਕਟਰ ਫਰੀਦਕੋਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਰੀਦਕੋਟ ਅਤੇ ਚੇਅਰਮੈਨ ਬਾਲ ਭਲਾਈ ਕਮੇਟੀ ਫਰੀਦਕੋਟ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ ਸੈਕੰਡਰੀ ਫ਼ਰੀਦਕੋਟ , ਕੋਅਰਡੀਨੇਟਰ ਚਾਈਲਡ ਲਾਈਨ ਫਰੀਦਕੋਟ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦੀ ਵੰਡ ਕੀਤੀ ਗਈ ਹੈ।