ਫਾਜ਼ਿਲਕਾ 9 ਜੂਨ 2023 : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲਾ ਕਲਾ ਦੇ ਅਧੀਨ ਪਿੰਡਾ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਇਸ ਦੌਰਾਨ ਮੈਡੀਕਲ ਅਫ਼ਸਰ ਡਾਕਟਰ ਸ਼ਾਇਨਾ ਕਟਾਰੀਆ , ਬਲਾਕ ਐਜ਼ੂਕੇਟਰ ਦਿਵੇਸ਼ ਕੁਮਾਰ ਅਤੇ ਐਲ ਟੀ ਪ੍ਰਭਦੀਪ ਵਲੋ ਗਰਭਵਤੀ ਔਰਤਾਂ ਅਤੇ ਆਸ਼ਾ ਵਰਕਰ ਨੂੰ ਖੁਰਾਕ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਗਰਭ ਅਵਸਥਾ ਦੌਰਾਨ ਖੁਰਾਕ ਦਾ ਖਾਸ ਮਹਤਵ ਹੁੰਦਾ ਹੈ ਜਿਸ ਨਾਲ ਬੱਚੇ ਦਾ ਵਿਕਾਸ ਜੁੜਿਆ ਹੁੰਦਾ ਹੈ।