ਫਿਰੋਜ਼ਪੁਰ, 20 ਜੂਨ 2020 – ਫਿਰੋਜ਼ਪੁਰ ਰੇਲ ਮੰਡਲ ਦੇ ਕੈਰੇਜ ਐਂਡ ਵੈਗਨ ਵਿਭਾਗ ਦੇ ਸੀਨੀਅਰ ਅਧਿਕਾਰੀ ਰਾਜ ਕੁਮਾਰ ਦੀ ਮੌਤ ਤੋਂ ਬਾਅਦ ਉਸਦੇ ਸੰਪਰਕ ਵਿਚ ਰਹੇ ਡਰਾਈਵਰ ਬਲਵਿੰਦਰ ਸਿੰਘ ਦੀ ਰਿਪੋਰਟ ਪਾਜ਼ੀਟਿਵ ਆ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਡਰਾਈਵਰ ਬਲਵਿੰਦਰ ਸਿੰਘ ਦੇ ਸੰਪਰਕ ਵਿਚ ਆਏ ਕਰੀਬ 49 ਲੋਕਾਂ ਦੀ ਸੈਪਲਿੰਗ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਪੂਰੇ ਏਰੀਏ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।