ਮੋਗਾ, 12 ਜੂਨ – ਮੋਗਾ ਦੇ ਭੀੜ-ਭਾੜ ਵਾਲੇ ਬਾਜ਼ਾਰ ਰਾਮਗੰਜ ਮੰਡੀ ਵਿੱਚ 5 ਨਕਾਬਪੋਸ਼ ਨੌਜਵਾਨਾਂ ਨੇ ਦਿਨ-ਦਿਹਾੜੇ ਏਸ਼ੀਅਨ ਜਿਊਲਰਜ਼ ਤੇ ਕੰਮ ਕਰ ਰਹੇ ਕਾਰੋਬਾਰੀ ਨੂੰ ਗੋਲੀ ਮਾਰ ਦਿੱਤੀ ਅਤੇ ਅਤੇ ਕਾਊਂਟਰ ਵਿਚ ਰੱਖੀ ਨਗਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ।
ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਹਿਲਾਂ ਗ੍ਰਾਹਕ ਬਣ ਕੇ ਆਏ ਸਨ ਅਤੇ ਫਿਰ ਅਚਾਨਕ ਇਨ੍ਹਾਂ ਨੇ ਸੁਨਿਆਰੇ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ। ਇਹ ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਲੁਟੇਰਿਆਂ ਦੀਆਂ ਸ਼ਕਲਾਂ ਵੀ ਰਿਕਾਰਡ ਹੋਈਆਂ ਹਨ।
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੋਗਾ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਇਸ ਮਾਮਲੇ ਤੇ ਫਿਲਹਾਲ ਕੁਝ ਵੀ ਦੱਸਣ ਲਈ ਤਿਆਰ ਨਹੀਂ ਹੈ ਪਰੰਤੂ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਗੋਲ਼ੀ ਲੱਗਣ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਕਾਰੋਬਾਰੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਪੁਲੀਸ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ।