ਲੁਧਿਆਣਾ, 20 ਜੂਨ 2020 – ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਆਰਡੀਨੈਂਸ ਦਾ ਜੰਮ ਕੇ ਵਿਰੋਧ ਕੀਤਾ ਗਿਆ। ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ ਵੱਲੋਂ ਦਿੱਤੇ ਗਏ ਬਿਆਨ ਦੀ ਵੀ ਬੈਂਸ ਨੇ ਨਿਖੇਧੀ ਕੀਤੀ ਅਤੇ ਉਸ ਨੂੰ ਝੂਠ ਦੱਸਿਆ। ਬੈਂਸ ਨੇ ਕਿਹਾ ਕਿ ਉਹ ਅੰਮ੍ਰਿਤਸਰ ਤੋਂ ਇੱਕ ਸਾਈਕਲ ਯਾਤਰਾ ਦੀ ਚੰਡੀਗੜ੍ਹ ਤੱਕ ਸ਼ੁਰੂਆਤ ਕਰਨ ਜਾ ਰਹੇ ਨੇ ਜੋ ਇਸ ਬਿੱਲ ਦਾ ਵਿਰੋਧ ਕਰੇਗੀ ਅਤੇ ਕਿਸਾਨਾਂ ਨੂੰ ਇਸ ਬਿੱਲ ਵਿਰੁੱਧ ਲਾਮਬੰਧ ਕੀਤਾ ਜਾਵੇਗਾ।
ਸਿਮਰਜੀਤ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਨ ਲਈ ਜੋ ਆਰਡੀਨੈਂਸ ਲਿਆਉਂਦਾ ਹੈ ਉਹ ਕਿਸਾਨ ਵਿਰੋਧੀ ਹੈ ਅਤੇ ਲੋਕ ਇਨਸਾਫ ਪਾਰਟੀ ਇਸ ਦਾ ਪੂਰ ਜੋਰ ਵਿਰੋਧ ਕਰੇਗੀ, ਉਨ੍ਹਾਂ ਕਿਹਾ ਕਿ ਉਹ ਇਕ ਯਾਤਰਾ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਨੇ ਜਿਸ ਵਿਚ ਪਾਰਟੀ ਦੇ 50 ਮੈਂਬਰ ਧੁੱਪ ‘ਚ ਸਾਈਕਲ ਚਲਾਉਣਗੇ, ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦਿਆਂ ਕਿਸਾਨਾਂ ਨੂੰ ਲਾਮਬੱਧ ਕੀਤਾ ਜਾਵੇਗਾ।
ਉਧਰ ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਈਨਾ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੇ ਸ਼ਹੀਦ ਜਵਾਨਾਂ ਦਾ ਬਦਲਾ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਫੀਸਾਂ ਨੂੰ ਲਈ ਕੇ ਮਾਪੇ ਅਤੇ ਸਕੂਲਾਂ ਦੇ ਵਿਵਾਦ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਪਿਆਂ ਤੋਂ ਫੀਸਾਂ ਨਹੀਂ ਲੈਣੀ ਚਾਹੀਦੀ ਕਿਉਂਕਿ ਸਕੂਲ ਬੰਦ ਨੇ ਉਨ੍ਹਾਂ ਇਹ ਵੀ ਕਿਹਾ ਕਿ ਹੋ ਸਕੂਲ ਫੀਸ ਮੰਗ ਰਹੇ ਨੇ ਲੁੱਟ-ਖਸੁੱਟ ਕਰ ਰਹੇ ਨੇ ਉਨ੍ਹਾਂ ਖਿਲਾਫ ਵਿਭਾਗ ਨੂੰ ਕਾਰਵਾਈ ਕਰਕੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨੇ ਚਾਹੀਦੇ ਹਨ।