• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ

Asli Punjabi by Asli Punjabi
June 13, 2023
in Punjab
0
ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ
586
SHARES
3.3k
VIEWS
Share on FacebookShare on TwitterShare on Whatsapp

ਨੌਜਵਾਨਾਂ ਦੇ ਪਰਵਾਸ ਦੀ ਸਮੱਸਿਆ ਦੇ ਹੱਲ ਲਈ ਆਰਥਿਕਤਾ ਨੂੰ ਉਦਯੋਗੀਕਰਨ ਵਿੱਚ ਬਦਲਣ ਨੂੰ ਬੇਹੱਦ ਮਹੱਤਵਪੂਰਨ ਦੱਸਿਆ

ਚੰਡੀਗੜ੍ਹ, 13 ਜੂਨ 2023 – ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਦਯੋਗਾਂ ਦੀ ਸਥਾਪਨਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਆਰਥਿਕ ਪ੍ਰਗਤੀ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਉੱਦਮੀਆਂ ਨੂੰ ਆਪਣੇ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਕਰਵਾਏ ਫਲੈਗਸ਼ਿਪ ਐਕਸਲੇਟਰ ਪ੍ਰੋਗਰਾਮ ਦੇ ਡੈਮੋ ਡੇਅ ਮੌਕੇ ਸਮਾਗਮ ਦੌਰਾਨ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਜਨਤਕ-ਨਿੱਜੀ ਭਾਈਵਾਲੀ ਤਹਿਤ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਵਿਕਾਸ ਨੂੰ ਹੁਲਾਰਾ ਮਿਲਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਜਿਸਦਾ ਨੌਜਵਾਨਾਂ ਵੱਲੋ ਪ੍ਰਵਾਸ ਨਾਲ ਸਿੱਧਾ ਸਬੰਧ ਹੈ। ਉਨ੍ਹਾਂ ਦੱਸਿਆ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਸਟਾਰਟਅੱਪਸ ਨੂੰ ਹੁਲਾਰਾ ਦਿੰਦਿਆਂ ਅਤੇ ਇਸ ਸਬੰਧੀ ਖੋਜ ਕਾਰਜਾਂ ਰਾਹੀਂ ਸਟਾਰਟਅੱਪਸ ਨੂੰ ਨਿਵੇਸ਼ ਲਈ ਤਿਆਰ ਕਰਦਾ ਹੈ।

ਇਸ ਸਮਾਗਮ ਤੇ ਵਿਚਾਰ ਕਰਦਿਆਂ ਆਈ.ਐਮ.ਪੰਜਾਬ ਦੇ ਚੇਅਰਮੈਨ ਸ੍ਰੀ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਪੰਜਾਬ ਵਿੱਚ ਇੱਕ ਵਧੀਆ ਉੱਦਮੀ ਮਾਹੌਲ ਸਿਰਜਣਾ ਹੈ। ਪੰਜਾਬ ਵਿੱਚ ਉੱਦਮੀ ਹੁਨਰ ਦੀ ਬਹੁਤਾਤ ਦੇ ਨਾਲ ਨਾਲ ਸੈਰ-ਸਪਾਟਾ, ਖੁਰਾਕ, ਸੰਗੀਤ, ਕਲਾ, ਖੇਤੀਬਾੜੀ, ਸਿਹਤ ਸੰਭਾਲ ਆਦਿ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਆਈ.ਐਮ. ਪੰਜਾਬ ਜ਼ਰੀਏ ਅਸੀਂ ਸੂਬੇ ਵਿੱਚ ਉੱਦਮੀ ਹੁਨਰ ਨੂੰ ਸੇਧ ਪ੍ਰਦਾਨ ਕਰਨ ਵਾਸਤੇ ਵਿਸ਼ਵ ਭਰ ਦੇ ਉੱਘੇ ਨਿਵੇਸ਼ਕਾਂ ਅਤੇ ਕਾਰੋਬਾਰੀ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਹੈ। ਅਸੀਂ ਐਕਸਲੇਟਰ ਅਤੇ ਪੋਲੀਨੇਟਰ ਪ੍ਰੋਗਰਾਮਾਂ ਰਾਹੀਂ ਸ਼ੁਰੂਆਤੀ ਪੜਾਅ ਦੇ ਸਟਾਰਟਅੱਪਾਂ ਨੂੰ ਆਪਣੀ ਸਰਵੋਤਮ ਸਮਰੱਥਾ ਦੀ ਵਰਤੋਂ ਕਰਨ, ਵਿਕਾਸ ਨੂੰ ਹੁਲਾਰਾ ਦੇਣ ਅਤੇ ਸੂਬੇ ਵਿਚਲੇ ਵਧੀਆ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ ਦੇ ਯੋਗ ਬਣਾ ਕੇ, ਉਨ੍ਹਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕਰ ਰਹੇ ਹਾਂ।

ਇਨੋਵੇਸ਼ਨ ਮਿਸ਼ਨ ਪੰਜਾਬ ਨੇ ਆਪਣੇ ਸਪਰਿੰਗ ਕੋਹੋਰਟ 2023 ਨਾਲ ਆਪਣਾ ਦੂਜਾ ਐਕਸਲੇਟਰ ਪ੍ਰੋਗਰਾਮ ਮੁਕੰਮਲ ਕੀਤਾ ਹੈ, ਜਿਸ ਵਿੱਚ 50 ਫੀਸਦ ਵੁਮੈਨ ਫਾਊਂਡਰਜ਼ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਲਗਭਗ ਇੱਕ ਤਿਹਾਈ ਸਿਹਤ ਅਤੇ ਤੰਦਰੁਸਤੀ, ਖ਼ਪਤਕਾਰ ਤਕਨਾਲੋਜੀ, ਡੀਪ ਟੈਕ ਅਤੇ ਫਿਨਟੈਕ ਵਰਗੇ ਵੱਖ-ਵੱਖ ਖੇਤਰਾਂ ਰਾਹੀਂ ਪੰਜਾਬ ਵੱਲ ਪ੍ਰਵਾਸ ਕਰ ਰਹੀਆਂ ਹਨ। ਦੂਸਰਾ ਕੋਹੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਪਹਿਲੇ ਪ੍ਰੋਗਰਾਮ ਦੀ ਸਫ਼ਲਤਾ ਉਪਰੰਤ ਆਇਆ, ਜਿੱਥੇ ਲਗਭਗ 50 ਫੀਸਦੀ ਕੋਹੋਰਟ ਨੇ ਮਿਲਕੇ ~ 5 ਕਰੋੜ ਇਕੱਤਰ ਕੀਤੇ।

ਮੰਤਰੀ ਨੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਕੇਂਦਰਤ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ। ਉਨ੍ਹਾਂ ਸਟਾਰਟਅੱਪਸ ਨਾਲ ਗੱਲ ਕਰਦਿਆਂ ਉਹਨਾਂ ਨੂੰ ਦ੍ਰਿੜਤਾ ਨਾਲ ਆਪਣੀਆਂ ਕੰਪਨੀਆਂ ਦਾ ਨਿਰਮਾਣ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਫਾਇਰਸਾਈਡ ਵੈਂਚਰਸ ਤੋਂ ਸ੍ਰੀ ਕੰਵਲਜੀਤ ਸਿੰਘ ਅਤੇ ਆਈਐਮ ਪੰਜਾਬ ਦੇ ਚੇਅਰਮੈਨ ਸ੍ਰੀ ਪ੍ਰਮੋਦ ਭਸੀਨ ਦਰਮਿਆਨ ਭਾਰਤ ਵਿੱਚ ਸਫਲ ਡੀਟੂਸੀ ਬ੍ਰਾਂਡ ਤਿਆਰ ਕਰਨ ਸਬੰਧੀ ਗੱਲਬਾਤ ਸੈਸ਼ਨ ਆਯੋਜਿਤ ਕੀਤਾ ਗਿਆ। ਸ੍ਰੀ ਕੰਵਲਜੀਤ ਸਿੰਘ ਨੇ ਮੈਂਟੋਰਸ਼ਿਪ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ, ਜੋ ਸਫ਼ਲ ਸਟਾਰਟਅੱਪ ਬਣਾਉਣ ਲਈ ਇੱਕ ਨੀਂਹ ਪੱਥਰ ਹੈ।

Previous Post

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੈਟਰੋਲ ਅਤੇ ਡੀਜਲ ਤੇ ਵੈਟ ਦਰ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ

Next Post

ਨਵੀਂ ਸੋਚ ਨੂੰ ਇੰਡਸਟਰੀ ਦਾ ‘ਗ੍ਰੀਨ ਸਿਗਨਲ’: ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਨਵੀਂ ਸੋਚ ਨੂੰ ਇੰਡਸਟਰੀ ਦਾ ‘ਗ੍ਰੀਨ ਸਿਗਨਲ’: ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ

ਨਵੀਂ ਸੋਚ ਨੂੰ ਇੰਡਸਟਰੀ ਦਾ 'ਗ੍ਰੀਨ ਸਿਗਨਲ': ਮਾਨ ਨੇ ਸਨਅਤਕਾਰਾਂ ਨੂੰ ਦਿੱਤੇ ਹਰੇ ਰੰਗ ਦੇ ਸਟੈਂਪ ਪੇਪਰ

Recommended

ਨਵੀਂ ਸਿੱਖਿਆ ਨੀਤੀ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ

ਨਵੀਂ ਸਿੱਖਿਆ ਨੀਤੀ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ

September 8, 2023
ਇੰਡੋਨੇਸ਼ੀਆ ਵਿੱਚ 5.7 ਤੀਬਰਤਾ ਦੇ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ਵਿੱਚ 5.7 ਤੀਬਰਤਾ ਦੇ ਭੂਚਾਲ ਦੇ ਝਟਕੇ

July 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In