ਐਸ ਏ ਐਸ ਨਗਰ, 14 ਜੂਨ- ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਬੋਲਣ ਲਈ ਕੋਈ ਮੁੱਦਾ ਨਹੀਂ ਹੈ ਅਤੇ ਇਹ ਆਗੂ ਬੇਸਿਰਪੈਰ ਦੇ ਇਲਜਾਮ ਲਗਾ ਰਹੇ ਹਨ।
ਫੇਜ਼ 11 ਨੇੜੇ ਪਿੰਡ ਕੰਬਾਲੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੇ ਗਏ ਦੌਰੇ ਦੌਰਾਨ ਉਹਨਾਂ ਕਿਹਾ ਕਿ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਕੋਨੇ ਵਿੱਚ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ ਅਤੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿੱਚ ਉਹ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾ ਕੀਤੇ ਕੰਮਾਂ ਬਾਰੇ ਵਿਸਥਾਰ ਰਿਪੋਰਟ ਤਿਆਰ ਕਰ ਰਹੇ ਹਨ ਅਤੇ ਸਮਾਜ ਦੇ ਹਰ ਵਰਗ – ਕਿਸਾਨ ਭਾਈਚਾਰਾ , ਦਲਿਤ ਸਮੁਦਾਏ, ਵਿਦਿਆਰਥੀ ਵਰਗ, ਮਜ਼ਦੂਰ ਕਿਰਤੀ-ਕਾਮੇ, ਵਪਾਰੀ ਜਗਤ ਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਹਾਜਿਰ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਛੇਤੀ ਹਲ ਕਰਨ ਦੀਆਂ ਹਿਦਾਇਤਾਂ ਵੀ ਦਿੱਤੀਆਂ।
ਉਹਨਾਂ ਕਿਹਾ ਕਿ ਆਪ ਦੀ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਨਵੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ ਤੇ ਲਗਾਤਾਰ ਕਰਦੀ ਰਹੇਗੀ।
ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ, ਐਸ. ਈ. ਨਰੇਸ਼ ਬੱਤਾ, ਹਰਸ਼੍ਰਪ੍ਰੀਤ ਕੰਬਾਲੀ, ਗੱਗੂ ਕੰਬਾਲੀ, ਅਮਨਦੀਪ ਕੰਬਾਲੀ, ਦਵਿੰਦਰ ਸਿੰਘ ਕੰਬਾਲੀ, ਬਹਾਦਰ ਸਿੰਘ ਕੰਬਾਲੀ, ਅਮਰਜੀਤ ਸਿੰਘ, ਕੁਲਦੀਪ ਸਿੰਘ ਦੂੰਮੀ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ, ਕੈਪਟਨ ਕਰਨੈਲ ਸਿੰਘ, ਡਾ. ਰਵਿੰਦਰ ਸਿੰਘਠ ਗਮਾਡਾ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।