• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਪ ਵੱਲੋਂ ਮਾਨ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ: ਅਕਾਲੀ ਦਲ

Asli Punjabi by Asli Punjabi
June 16, 2023
in Punjab
0
ਆਪ ਵੱਲੋਂ ਮਾਨ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ: ਅਕਾਲੀ ਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਵੱਡੀ ਬੇਇਨਸਾਫੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ ’ਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਸ ਨੂੰ ਢਾਹ ਲਾਉਣ ਲਈ ਜਾਣ ਬੁੱਝ ਕੇ ਸ਼ਰਾਰਤ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੈਂਸ ਆਮ ਆਦਮੀ ਪਾਰਟੀ ਦੇ ਰਾਜ ਦੀ ਆਪਣੀ ਮਨਮਰਜ਼ੀ ਮੁਤਾਬਕ ਜਿੰਨੀ ਸ਼ਲਾਘਾ ਕਰਨ ਪਰ ਉਹ ਮਹਾਨ ਰਾਜਾ ਦੇ ਧਰਮ ਨਿਰਪੱਖ ਤੇ ਯੁੱਗ ਬਣਾਉਣ ਵਾਲੇ ਰਾਜ ਦੀ ਤੁਲਨਾ ਭਗਵੰਤ ਮਾਨ ਦੇ ਭ੍ਰਿਸ਼ਟ, ਕਾਨੂੰਨ ਹੀਣਤਾ ਵਾਲੇ ਤੇ ਅਨੈਤਿਕ ਰਾਜ ਨਾਲ ਕਰ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਡਾ. ਚੀਮਾ ਨੇ ਕਿਹਾ ਕਿ ਇਹ ਤੁਲਨਾ ਪੰਜਾਬ ਦੀ ਰਾਜਨੀਤੀ ਵਿਚ ਇਕ ਹੋਰ ਨਵੀਂ ਗਿਰਾਵਟ ਹੈ। ਉਹਨਾਂ ਕਿਹਾ ਕਿ ਅਜਿਹਾ ਕੋਈ ਪੱਧਰ ਨਹੀਂ ਹੈ ਜਿਸ ’ਤੇ ਆਮ ਆਦਮੀ ਪਾਰਟੀ ਡਿੱਗ ਸਕੇ ਤਾਂ ਜੋ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕੇ।

ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਭ੍ਰਿਸ਼ਟਾਚਾਰ, ਕਾਨੂੰਨ ‌ਵਿਵਸਥਾ ਢਹਿ ਢੇਰੀ ਹੋਣ, ਸਮਾਜ ਦੇ ਕਮਜ਼ੋਰ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਬੰਦ ਕਰਨ ਅਤੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਕਾਰਵਾਈਆਂ ’ਤੇ ਨਕੇਲ ਪਾਉਣ ਵਿਚ ਅਸਫਲ ਰਹਿਣ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਧਿਆਨ ਪਾਸੇ ਕਰਨ ਦੀ ਇਕ ਹੋਰ ਸਾਜ਼ਿਸ਼ ਹੈ।

ਆਪ ਨੂੰ ਸ਼ੀਸ਼ਾ ਵਿਖਾਉਦਿਆਂ ਡਾ. ਚੀਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਕਦੇ ਵੀ ਆਪਣੇ ਗੁਆਂਢੀ ਰਾਜ ਦੇ ਰਾਜੇ ਨੂੰ ਉਹਨਾਂ ਦਾ ਰਾਜ ਭਾਗ ਚਲਾਉਣ ਵਾਸਤੇ ਨਹੀਂ ਕਿਹਾ ਸੀ। ਉਹਨਾਂ ਹਮੇਸ਼ਾ ਹਿੱਕ ਦੇ ਜ਼ੋਰ ’ਤੇ ਖਾਲਸਾ ਰਾਜ ਕਾਇਮ ਕੀਤਾ ਤੇ ਇਸਨੂੰ ਚਲਾਇਆ ਜਦੋਂ ਕਿ ਭਗਵੰਤ ਮਾਨ ਨੂੰ ਦਿੱਲੀ ਸਰਕਾਰ ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰ ਕੇ ਪੰਜਾਬ ਦੇ ਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੰਤਰੀਆਂ ਹਵਾਲੇ ਕਰਕੇ ਆਪਣੀ ਮਨਮਰਜ਼ੀ ਨਾਲ ਚਲਾਉਣ ਲਈ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਜੋ ਧਰਤੀ ਕਦੇ ਪੰਜਾਬ ਦੀ ਸੀ, ਉਸ ’ਤੇ ਮੁੜ ਦਾਅਵਾ ਜਤਾਉਣ ਦੀ ਥਾਂ ਭਗਵੰਤ ਮਾਨ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਵਾਲੇ ਪਾਸੇ ਵੱਧ ਰਹੇ ਹਨ ਤੇ ਉਹਨਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਵੱਲੋਂ ਨਵੀਂ ਵਿਧਾਨ ਸਭਾ ਬਣਾਉਣ ਦੇ ਯਤਨਾਂ ਦਾ ਵਿਰੋਧ ਤੱਕ ਨਹੀਂ ਕੀਤਾ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਲਫੀਆ ‌ਬਿਆਨ ਦਾਇਰ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਧਿਰ ਬਣਾ ਕੇ ਧਾਰਮਿਕ ਮੁਹਾਜ਼ ’ਤੇ ਵੀ ਕੁਤਾਹੀ ਕੀਤੀ ਹੈ। ਉਹਨਾਂ ਦੇ ਕਦਮ ਨਾਲ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਹੋਇਆ।

Previous Post

ਕੈਨੇਡਾ ਮੋਰਚਾ ਫਤਿਹ: 18 ਦਿਨ ਦੇ ਦਿਨ, ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋਂ ਬਾਅਦ ਮੋਰਚਾ ਚੁੱਕਿਆ

Next Post

ਰਾਜੇਸ਼ ਬਾਘਾ ਨੇ ਅਮਿਤ ਸ਼ਾਹ ਦੀ 18 ਜੂਨ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਰਾਜੇਸ਼ ਬਾਘਾ ਨੇ ਅਮਿਤ ਸ਼ਾਹ ਦੀ 18 ਜੂਨ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਰਾਜੇਸ਼ ਬਾਘਾ ਨੇ ਅਮਿਤ ਸ਼ਾਹ ਦੀ 18 ਜੂਨ ਨੂੰ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Recommended

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਮਰਥਨ ‘ਚ ਪਾਰਲੀਮੈਂਟ ਪਹੁੰਚੇ ਭਗਵੰਤ ਮਾਨ

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਮਰਥਨ ‘ਚ ਪਾਰਲੀਮੈਂਟ ਪਹੁੰਚੇ ਭਗਵੰਤ ਮਾਨ

July 27, 2023
ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

June 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In