ਜਲੰਧਰ, 16 ਜੂਨ 2023 – ਮੋਦੀ ਸਰਕਾਰ ਦੇ ਚੰਗੇ ਸ਼ਾਸਨ ਅਤੇ ਗਰੀਬਾਂ ਦੀ ਭਲਾਈ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਵਿਖੇ 18 ਜੂਨ ਨੂੰ ਹੋਣ ਵਾਲੀ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਉਥੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਇੰਚਾਰਜ ਤੇ ਸਾਬਕਾ ਸੀਪੀਐਸ ਕੇਡੀ ਭੰਡਾਰੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਭਾਜਪਾ ਆਗੂ ਆਦਿ ਵੀ ਹਾਜ਼ਰ ਸਨ।