ਨੰਗਲ 20 ਜੂਨ ,2023 – ਸ੍ਰੀ ਅਨੰਦਪੁਰ ਸਾਹਿਬ ਦੇ ਵੋਟਰਾਂ ਨੇ ਜੋ ਭਰੋਸਾ ਆਮ ਆਦਮੀ ਪਾਰਟੀ ਦੇ ਪ੍ਰਗਟ ਕੀਤਾ ਹੈ, ਉਸ ਕਰਜ ਨੂੰ ਉਤਾਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੀ ਮਿਹਨਤ, ਲਗਨ, ਇਮਾਨਦਾਰੀ ਤੇ ਸੇਵਾ ਦੀ ਭਾਵਨਾ ਨਾਲ ਦਿਨ ਰਾਤ ਲੋਕਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ, ਲੋਕਾਂ ਦਾ ਵਿਸ਼ਵਾਸ਼ ਪਹਿਲਾ ਤੋ ਵੀ ਮਜਬੂਤ ਹੋਇਆ ਹੈ, ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਸੀ ਪੂਰਾ ਕਰਾਂਗੇ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਬੀਤੇ ਦਿਨ ਪਿੰਡ ਮਜਾਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੀਤਾ। ਹਲਕਾ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਇਨ੍ਹੀ ਦਿਨੀ ਆਪਣੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਦੌਰੇ ਦੌਰਾਨ ਵੱਖ ਵੱਖ ਜਨ ਸਭਾ ਅਤੇ ਮੀਟਿੰਗਾਂ ਨੂੰ ਵਿੱਚ ਸਮੂਲੀਅਤ ਕਰ ਰਹੇ ਹਨ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਪਹੁੰਚ ਕੇ ਸਾਡਾ.ਐਮ.ਐਲ.ਏ.ਸਾਡੇ.ਵਿੱਚ ਪ੍ਰੋਗਰਾਮ ਤਹਿਤ ਸਾਝੀ ਸੱਥ ਵਿਚ ਬੈਠ ਕੇ ਲੋਕਾਂ ਦੇ ਨਿੱਜੀ ਅਤੇ ਸਾਝੇ ਮਸਲੇ ਹੱਲ ਕੀਤੇ ਜਾ ਰਹੇ ਹਨ। ਇਨ੍ਹਾਂ ਜਨ ਸਭਾਵਾ/ਮੀਟਿੰਗਾ ਨੂੰ ਪਿੰਡਾਂ ਵਿਚ ਭਰਵਾ ਹੁੰਗਾਰਾ ਮਿਲ ਰਿਹਾ ਹੈ।
ਲੋਕਾਂ ਦੇ ਭਰਵੇ ਤੇ ਪ੍ਰਭਾਵਸਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਵਿਚ 58 ਪ੍ਰਤੀਸ਼ਤ ਵੋਟਾ ਨਾਲ ਮਿਲੀ ਮਿਸਾਲੀ ਜਿੱਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਭਰੋਸੇ ਨਾਲ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ। ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਲਿਆ ਰਹੇ ਹਾਂ, ਸਿਹਤ ਸੁਧਾਰ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ, 88 ਪ੍ਰਤੀਸ਼ਤ ਘਰੇਲੂ ਬਿਜਲੀ ਖਪਤਕਾਰਾ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਪਿੰਡਾਂ ਵਿਚ ਮਜਬੂਤ ਸੜਕਾਂ ਦਾ ਨੈਟਵਰਕ ਸਥਾਪਿਤ ਹੋ ਰਿਹਾ ਹੈ, ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਸਥਾਨਕ ਪ੍ਰਾਇਮਰੀ ਸਕੂਲ ਨੂੰ 10 ਲੱਖ ਰੁਪਏ, ਧਰਮਸਾਲਾ ਲਈ 3 ਲੱਖ ਰੁਪਏ ਦਿੱਤੇ ਜਾਣਗੇ, ਹਰ ਪਿੰਡ ਵਿੱਚ ਖੇਡ ਟੂਰਨਾਮੈਂਟ ਅਤੇ ਮੁਕਾਬਲੇ ਕਰਵਾਉਣ ਵਾਲੇ ਕਲੱਬਾਂ, ਸੰਗਠਨਾਂ ਨੂੰ ਗ੍ਰਾਟ ਜਾਰੀ ਕੀਤੀ ਜਾਵੇਗੀ, ਮਹਿਲਾ ਮੰਡਲ ਨੂੰ 50 ਹਜਾਰ ਰੁਪਏ ਦਿੱਤੇ ਜਾਣਗੇ, ਹੋਰ ਪ੍ਰੋਜੈਕਟਾਂ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ।