ਚੰਡੀਗੜ੍ਹ, 21 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਦਾਹੜੇ ਵਾਲੇ ਬਿਆਨ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਭਾਜਪਾ ਆਗੂ ਆਰ ਪੀ ਸਿੰਘ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਬਿਆਨ ਨੂੰ ਸ਼ਰਮਸ਼ਾਰ ਕਰਨ ਵਾਲਾ ਕਰਾਰ ਦਿੰਦਿਆਂ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਸ ਬਿਆਨ ਦਾ ਨੋਟਿਸ ਲੈ ਕੇ ਕਾਰਵਾਈ ਕਰਨ ਵਾਸਤੇ ਕਿਹਾ ਹੈ, ਉਥੇ ਹੀ ਵਲਟੋਹਾ ਨੇ ਭਗਵੰਤ ਮਾਨ ਨੂੰ ਇਸ ਬਿਆਨ ਲਈ ਮੁਆਫੀ ਮੰਗਣ ਵਾਸਤੇ ਕਿਹਾ ਹੈ।