ਕੋਲਕਾਤਾ, 21 ਜੂਨ 2020 – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਮੌਜੂਦਾ ਬੀ.ਸੀ.ਸੀ.ਆਈ.ਪ੍ਰਧਾਨ ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗਾਂਗੁਲੀ ਦੇ ਵੱਡੇ ਭਰਾ ਸਨੇਹਆਸ਼ਿਸ਼ ਦੀ ਪਤਨੀ ਅਤੇ ਉਸਦੇ ਮਾਤਾ-ਪਿਤਾ ਅਤੇ ਇੱਕ ਨੌਕਰ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ ਅਤੇ ਸਾਰੇ ਮੈਂਬਰਾਂ ਨੂੰ ਇੱਕ ਪ੍ਰਾਈਵੇਟ ਨਰਸਿੰਗ ਹੋਮ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਸਾਰੇ ਹੀ ਜ਼ੇਰੇ ਇਲਾਜ ਹਨ।
ਇਸ ਤੋਂ ਬਾਅਦ ਗਾਂਗੁਲੀ ਦਾ ਵੀ ਸੈਂਪਲ ਲੈ ਕੇ ਉਸ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਸੀ, ਅਤੇ ਇਹ ਵੀ ਖਬਰਾਂ ਆ ਰਹੀਆਂ ਸਨ ਕਿ ਗਾਂਗੁਲੀ ਨੂੰ ਵੀ ਸਾਇਦ ਕੋਰੋਨਾ ਨੇ ਆਪਣੀ ਲਪੇਟ ‘ਚ ਲੈ ਲਿਆ ਹੈ, ਪਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧ ‘ਚ ਕ੍ਰਿਕਟ ਐਸੋਸੀਏਸ਼ਨ ਬੰਗਾਲ ਵੱਲੋਂ ਪ੍ਰੈਸ ਨੋਟ ਜਾਰੀ ਕੀਤਾ ਗਿਆ ਅਤੇ ਕਿਹਾ ਕਿ ਗਾਂਗੁਲੀ ਪੂਰੀ ਤਰ੍ਹਾਂ ਨਾਲ ਤੰਦਰੁਸ਼ਤ ਹਨ।