ਅੰਮ੍ਰਿਤਸਰ, 21 ਜੂਨ 2023 – ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਚਲ ਰਿਹਾ ਗੁਰਬਾਣੀ ਪ੍ਰਸਾਰਣ ਇਹਨੀ ਦਿਨੀਂ ਪੰਜਾਬ ਦੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਹ ਗੁਰਬਾਣੀ ਪ੍ਰਸਾਰਣ ਹੈ ਇਕ ਨਿੱਜੀ ਚੈਨਲ ਤੇ ਚੱਲਣ ਕਰਕੇ ਪੰਜਾਬ ਸਰਕਾਰ ਇਸ ਵਿਚ ਆਪਣੀ ਦਖਲਅੰਦਾਜ਼ੀ ਕਰਦਾ ਵੀ ਦਿਖਾਈ ਦੇ ਰਹੀ ਹੈ ਜਿਸਦੇ ਚਲਦੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਦੀ ਸੋਧ ਕਰਕੇ ਗੁਰਦੁਆਰਾ ਐਕਟ 2023 ਲਾਗੂ ਕੀਤਾ ਹੈ।
ਇਸ ਵਿੱਚ ਗੁਰਬਾਣੀ ਪਰਸਾਰ ਬਿਲਕੁਲ ਮੁਫਤ ਹੋਵੇਗਾ ਅਤੇ ਜਿਸ ਨੂੰ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈੱਸ ਕਾਨਫਰੰਸ ਮੁੱਢੋਂ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਹੁਣ ਇਸ ਮਾਮਲੇ ਵਿਚ ਸਰਬੱਤ ਖਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਵੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੇ ਅਤੇ ਉਹਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈ ਕੇ ਝੂਠੀਆਂ ਦਲੀਲ਼ਾਂ ਦਾ ਪੁਲੰਦਾ ਕੈਬਨਿਟ ਵਿੱਚ ਮਤਾ ਪਾਸ ਕਰਕੇ ਸਿੱਧੇ ਰੂਪ ਵਿੱਚ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਕੀਤੀ ਹੈ ਜਿਹੜੀ ਕਿ ਕਾਬਲੇ ਬਰਦਾਸਤ ਨਹੀ ਹੈ।
ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਸਿੱਖਾਂ ਦੇ ਮਸਲਿਆਂ ਉੱਤੇ ਨਿਗਾਹ ਰੱਖੀ ਜਾਵੇ ਅਤੇ ਕਿਸੇ ਵੀ ਅਵੱਗਿਆ ਬਦਲੇ ਜਵਾਬ-ਤਲਬੀ ਕੀਤੀ ਜਾਵੇ ਅਤੇ ਜਿਸ ਤਰੀਕੇ ਨਾਲ ਪੰਜਾਬ ਦਾ ਮੁੱਖ-ਮੰਤਰੀ ਭਗਵੰਤ ਮਾਨ ਵੱਲੋਂ ਗੁਰਦੁਆਰਾ ਐਕਟ 1925 ਨੂੰ ਸੋਧ ਕੇ ਗੁਰਦੁਆਰਾ ਐਕਟ 2023 ਹੀ ਬਣਾਇਆ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 28 ਜੂਨ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆ ਕੇ ਆਪਣਾ ਸਪਸ਼ਟੀਕਰਨ ਦੇਣ ਦੀ ਵੀ ਗੱਲ ਕਹੀ ਹੈ ਤੇ ਇਸਦੇ ਨਾਲ ਹੀ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਦੋਂ ਵੀ ਐਸਜੀਪੀਸੀ ਨੂੰ ਆਪਣਾ ਚੈਨਲ ਬਣਾਉਣ ਲਈ ਕਿਹਾ ਗਿਆ ਸੀ ਅਤੇ ਐਸਜੀਪੀਸੀ ਦੇ ਪ੍ਰਧਾਨ ਇਸ ਦਾ ਵੀ ਸਪਸ਼ਟੀਕਰਨ 28 ਜੂਨ ਤੱਕ ਜ਼ਰੂਰ ਦੇਣ।