ਪਟਿਆਲਾ, 26 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਦਿੱਤੇ ਗਏ ਬਿਆਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਵਾਬ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਤੁਸੀਂ ਐਨਾ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।
ਉਨ੍ਹਾਂ ਕਿਹਾ ਕਿ ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ ‘ਤੇ ਉੱਡਦੇ ਹੈਲੀਕਾਪਟਰ ‘ਤੇ ਦਿੱਲੀ ਨੂੰ ਕਿਉਂ ਜਾਂਦੇ ਹੋ।