• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬੀ ਯੂਨੀਵਰਸਿਟੀ ਵਿੱਚ ਦਾਖ਼ਲਿਆਂ ਲਈ ਨੌਜਵਾਨਾਂ ’ਚ ਵੱਡਾ ਉਤਸ਼ਾਹ,ਰਿਕਾਰਡ ਦਾਖਲਿਆਂ ਦਾ ਦਾਅਵਾ

Asli Punjabi by Asli Punjabi
June 26, 2023
in Punjab
0
ਪੰਜਾਬੀ ਯੂਨੀਵਰਸਿਟੀ ਵਿੱਚ ਦਾਖ਼ਲਿਆਂ ਲਈ ਨੌਜਵਾਨਾਂ ’ਚ ਵੱਡਾ ਉਤਸ਼ਾਹ,ਰਿਕਾਰਡ ਦਾਖਲਿਆਂ ਦਾ ਦਾਅਵਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਪਟਿਆਲਾ, 26 ਜੂਨ, 2023: ਪੰਜਾਬ ਸਰਕਾਰ ਦੇ ਚਾਲੂ ਵਿੱਤੀ ਵਰ੍ਹੇ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਧਾਉਣ ਅਤੇ ਅਦਾਰੇ ਦੀ ਸੁਹਿਰਦ ਦਾਖ਼ਲਾ ਮੁਹਿੰਮ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੇ ਉਤਸ਼ਾਹ ਵਿੱਚ ਵਾਧਾ ਹੋਇਆ ਹੈ। ਵਧ ਗਈ ਮੰਗ ਕਾਰਨ ਕਈ ਕੋਰਸਾਂ ਵਿੱਚ ਸੀਟਾਂ ਵਧਾਉਣੀਆਂ ਪਈਆਂ ਹਨ। ਦੋ ਸਾਲ ਪਹਿਲਾਂ ਸ਼ੁਰੂ ਕੀਤੇ ਨਿਰਾਲੇ ਕਿਸਮ ਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਵਿੱਚ ਵਿਦਿਆਰਥੀਆਂ ਦੀ ਦਿਲਚਸਪੀ ਵਧੀ ਹੈ। ਤਕਰੀਬਨ ਅੱਠ ਸੌ ਸੀਟਾਂ ਲਈ ਤਿੰਨ ਹਜ਼ਾਰ ਤੋਂ ਜ਼ਿਆਦਾ ਅਰਜ਼ੀਆਂ ਆਈਆਂ ਹਨ ਜੋ ਕਿ ਪਿਛਲੇ ਸਾਲ 2600 ਸਨ।
ਪਿਛਲੇ ਸਾਲਾਂ ਦੌਰਾਨ ਬੀ.ਟੈੱਕ ਦੇ ਕੋਰਸਾਂ ਵਿੱਚ ਦਾਖ਼ਲੇ ਘਟੇ ਸਨ ਜੋ ਕਿ ਇਸ ਸਾਲ ਵਧ ਗਏ ਹਨ। ਵਧੀ ਮੰਗ ਦੇ ਨਤੀਜੇ ਵਜੋਂ ਕੰਪਿਊਟਰ ਸਾਇੰਸ ਵਿੱਚ 223 ਸੀਟਾਂ ਭਰ ਗਈਆਂ ਹਨ। ਮਕੈਨੀਕਲ ਇੰਜੀਨੀਅਰਿੰਗ ਵਿਚ ਪਿਛਲੇ ਸਾਲ 29 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ। ਇਸ ਸਾਲ 51 ਵਿਦਿਆਰਥੀਆਂ ਨੇ ਦਾਖ਼ਲਾ ਲੈਣ ਲਈ ਫੀਸ ਜਮ੍ਹਾਂ ਕਰਾ ਦਿੱਤੀ ਹੈ ਅਤੇ ਅਗਲੇ ਗੇੜ ਵਿੱਚ ਹੋਰ ਵਿਦਿਆਰਥੀਆਂ ਲੈਣ ਵਾਲੇ ਹਨ। ਇਸੇ ਤਰ੍ਹਾਂ ਸਿਵਲ ਇੰਜੀਨੀਅਰਿੰਗ ਵਿਚ ਪਿਛਲੇ ਸਾਲ 42 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਸੀ ਜੋ ਇਸ ਸਾਲ ਵਧ ਕੇ 71 ਹੋ ਗਿਆ ਹੈ। ਫਿਜ਼ੀਓਥੈਰਪੀ ਵਿਚ 30 ਸੀਟਾਂ ਲਈ 500 ਅਰਜ਼ੀਆਂ ਆਈਆਂ ਹਨ। ਇਸ ਕੋਰਸ ਦੀ ਲੋੜ ਮੁਤਾਬਕ ਸਹੂਲਤਾਂ ਵਧਾ ਕੇ ਸੀਟਾਂ ਵਧਾਉਣ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਅੰਡਰ ਗਰੈਜੂਏਟ ਕੋਰਸਾਂ ਵਿੱਚ ਦਾਖਲੇ ਦੇ ਰੁਝਾਨ ਵਿੱਚ ਇਸ ਵਾਰ ਪਿਛਲੇ ਸਾਲ ਨਾਲੋਂ ਵਾਧਾ ਵੇਖਣ ਨੂੰ ਮਿਿਲਆ ਹੈ। ਇਹ ਵਾਧਾ ਤਕਰੀਬਨ ਸਾਰੇ ਅੰਡਰ ਗਰੈਜੂਏਸ਼ਨ ਕੋਰਸਾਂ ਲਈ ਪ੍ਰਾਪਤ ਹੋਣ ਵਾਲ਼ੀਆਂ ਅਰਜ਼ੀਆਂ ਦੀ ਗਿਣਤੀ, ਕੌਂਸਲਿੰਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਅਤੇ ਦਾਖ਼ਲ ਹੋਣ ਵਾਲੇ ਕੁੱਲ ਵਿਦਿਆਰਥੀਆਂ ਦੇ ਲਿਹਾਜ਼ ਨਾਲ਼ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਮੌਜੂਦਾ ਸਮੇਂ 13 ਤਰ੍ਹਾਂ ਦੇ ਅੰਡਰ ਗਰੈਜੂਏਟ ਕੋਰਸ ਚਲਾਏ ਜਾਂਦੇ ਹਨ। ਕੇਂਦਰੀ ਦਾਖ਼ਲਾ ਸੈੱਲ ਦੇ ਅੰਕੜਿਆਂ ਅਨੁਸਾਰ ਦਾਖ਼ਲਿਆਂ ਲਈ ਅਰਜ਼ੀਆਂ ਗਿਣਤੀ ਇਸ ਸਾਲ ਪਿਛਲੇ ਸਾਲ ਨਾਲੋਂ ਵਧੇਰੇ ਹੈ। ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਵੱਖਰੀ ਭਾਂਤ ਦੇ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਵਿੱਚੋਂ ਭਾਸ਼ਾਵਾਂ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 558 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਦੌਰਾਨ ਇਹ ਗਿਣਤੀ 572 ਰਹੀ। ਇਸ ਕੋਰਸ ਵਿੱਚ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕੁੱਲ ਪ੍ਰਾਪਤ 130 ਸੀਟਾਂ ਭਰੀਆਂ ਗਈਆਂ। ਮੈਥੇਮੈਟੀਕਲ ਐਂਡ ਕੰਪਿਊਟਿੰਗ ਸਾਇੰਸ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 385 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰ ਵਧ ਕੇ 482 ਹੋ ਗਈਆਂ। ਪਿਛਲੇ ਸਾਲ ਦੇ 230 ਦੇ ਮੁਕਾਬਲੇ ਇਸ ਵਾਰ 342 ਵਿਦਿਆਰਥੀਆਂ ਨੇ ਕੌਂਸਲਿੰਗ ਵਿੱਚ ਭਾਗ ਲਿਆ। ਇਸੇ ਤਰ੍ਹਾਂ ਫ਼ਿਜ਼ੀਕਲ ਐਂਡ ਕੈਮੀਕਲ ਸਾਇੰਸਜ਼ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 310 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਜੋ ਕਿ ਇਸ ਵਾਰਵਧ ਕੇ 372 ਹੋ ਗਈਆਂ। ਸਮਾਜਿਕ ਵਿਿਗਆਨ ਦੇ ਖੇਤਰ ਵਿੱਚ ਪੰਜ ਸਾਲਾ ਏਕੀਕ੍ਰਿਤ ਕੋਰਸ ਵਿੱਚ ਪਿਛਲੇ ਸਾਲ 2022 ਦੌਰਾਨ ਪ੍ਰਾਪਤ ਹੋਈਆਂ 902 ਅਰਜ਼ੀਆਂ ਦੇ ਮੁਕਾਬਲੇ ਇਸ ਵਾਰ 978 ਅਰਜ਼ੀਆਂ ਪ੍ਰਾਪਤ ਹੋਈਆਂ। ਪਿਛਲੇ ਸਾਲ ਦੇ 624 ਦੇ ਮੁਕਾਬਲੇ ਇਸ ਵਾਰ 672 ਵਿਦਿਆਰਥੀ ਕੌਂਸਲਿੰਗ ਲਈ ਹਾਜ਼ਰ ਹੋਏ। ਜੀਵ ਵਿਗ‌ਿਆਨ ਦੇ ਖੇਤਰ ਵਿਚਲੇ ਪੰਜ ਸਾਲਾ ਏਕੀਕ੍ਰਿਤ ਕੋਰਸ ਲਈ ਪਿਛਲੇ ਸਾਲ 226 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਸ ਵਾਰ ਇਹ ਗਿਣਤੀ ਵਧ ਕੇ 248 ਹੋ ਗਈ ਸੀ।
ਇਨ੍ਹਾਂ ਪੰਜ ਸਾਲਾ ਕੋਰਸਾਂ ਤੋਂ ਇਲਾਵਾ ਬਾਕੀ ਦੇ ਰਵਾਇਤੀ ਕੋਰਸਾਂ ਵਿੱਚ ਵੀ ਇਹੋ ਰੁਝਾਨ ਵੇਖਣ ਨੂੰ ਮਿਲਿਆ। ਬੀ.ਬੀ.ਏ. ਐੱਮ.ਬੀ.ਏ. ਕੋਰਸ ਵਿੱਚ 2022 ਦੌਰਾਨ 421 ਅਤੇ 2023 ਦੌਰਾਨ 456 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ 222 ਵਿਦਿਆਰਥੀ ਕੌਂਸਲਿੰਗ ਲਈ ਹਾਜ਼ਰ ਹੋਏ ਅਤੇ 2023 ਦੌਰਾਨ ਇਹ ਗਿਣਤੀ ਵਧ ਕੇ 249 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ ਕੁੱਲ 98 ਦਾਖ਼ਲੇ ਹੋਏ ਅਤੇ 2023 ਦੌਰਾਨ 102 ਦਾਖ਼ਲੇ ਹੋਏ। ਬੀ. ਟੈੱਕ. ਸੀ. ਐੱਸ. ਈ. ਦੇ ਕੋਰਸ ਵਿੱਚ 2022 ਦੌਰਾਨ 914 ਅਤੇ 2023 ਦੌਰਾਨ 792 ਅਰਜ਼ੀਆਂ ਪ੍ਰਾਪਤ ਹੋਈਆਂ। ਇਸ ਕੋਰਸ ਵਿੱਚ ਕੌਂਸਲਿੰਗ ਲਈ ਹਾਜ਼ਰ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਪਿਛਲੇ ਸਾਲ ਦੇ 369 ਦੇ ਮੁਕਾਬਲੇ ਵਧ ਕੇ 406 ਹੋ ਗਈ। 2022 ਦੌਰਾਨ ਇਸ ਕੋਰਸ ਵਿੱਚ 208 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਅਤੇ 2023 ਦੌਰਾਨ 204 ਵਿਦਿਆਰਥੀ ਦਾਖ਼ਲ ਹੋਏ। ਬੀ.ਟੈੱਕ. ਮਕੈਨੀਕਲ ਕੋਰਸ ਵਿੱਚ 2022 ਦੌਰਾਨ 289 ਅਰਜ਼ੀਆਂ ਪ੍ਰਾਪਤ ਹੋਈਆਂ ਜਦੋਂ ਕਿ 2023 ਸੈਸ਼ਨ ਵਿੱਚ 312 ਅਰਜ਼ੀਆਂ ਪ੍ਰਾਪਤ ਹੋਈਆਂ। 2022 ਦੌਰਾਨ ਕੁੱਲ 29 ਵਿਦਿਆਰਥੀਆਂ ਨੂੰ ਦਾਖ਼ਲਾ ਦਿੱਤਾ ਗਿਆ ਸੀ ਜਦੋਂ ਕਿ 2023 ਦੌਰਾਨ ਇਹ ਗਿਣਤੀ ਵਧ ਕੇ 51 ਹੋ ਗਈ। ਬੀ. ਪੀ. ਟੀ. ਦੇ ਕੋਰਸ ਵਿੱਚ ਪਿਛਲੇ ਸਾਲ ਕੁੱਲ 31 ਅਤੇ ਇਸ ਸਾਲ ਕੁੱਲ 32 ਸੀਟਾਂ ਉੱਤੇ ਦਾਖ਼ਲਾ ਹੋਇਆ।

Previous Post

ਅਮਰੀਕਾ: ਓਹਾਇਓ ਦੇ ਸਿੱਖਾਂ ਨੇ ਸਿੱਖ ਧਰਮ ਨੂੰ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਕੀਤੀ ਪਹਿਲ

Next Post

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਹੀ ਹੈ – ਸ਼ੈਰੀ ਕਲਸੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਹੀ ਹੈ – ਸ਼ੈਰੀ ਕਲਸੀ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਹੀ ਹੈ - ਸ਼ੈਰੀ ਕਲਸੀ

Recommended

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਨੌਰ ਦੇ ਸਾਰੇ ਅਕਾਲੀ ਵਰਕਰਾਂ ਨੂੰ ਐਨ ਕੇ ਸ਼ਰਮਾ ਦੀ ਜਿੱਤ ਯਕੀਨੀ ਬਣਾਉਣ ਲਈ ਡੱਟਣ ਦਾ ਸੱਦਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਨੌਰ ਦੇ ਸਾਰੇ ਅਕਾਲੀ ਵਰਕਰਾਂ ਨੂੰ ਐਨ ਕੇ ਸ਼ਰਮਾ ਦੀ ਜਿੱਤ ਯਕੀਨੀ ਬਣਾਉਣ ਲਈ ਡੱਟਣ ਦਾ ਸੱਦਾ

May 20, 2024
ਯੁਵਾ ਯੁੱਗ ਦਾ ਵਾਹਕ ਹੁੰਦਾ ਹੈ ਮੁੱਖ ਮੰਤਰੀ

ਯੁਵਾ ਯੁੱਗ ਦਾ ਵਾਹਕ ਹੁੰਦਾ ਹੈ ਮੁੱਖ ਮੰਤਰੀ

January 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In