• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ : ਡਾ. ਗਿੱਲ

Asli Punjabi by Asli Punjabi
June 27, 2023
in Punjab
0
ਨਰਮੇ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਰਹਿਣ ਦੀ ਲੋੜ : ਡਾ. ਗਿੱਲ
585
SHARES
3.3k
VIEWS
Share on FacebookShare on TwitterShare on Whatsapp

ਫਰੀਦਕੋਟ, 27 ਜੂਨ 2023 : ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ-ਪੱਧਰ, ਬਲਾਕ-ਪੱਧਰ, ਸਰਕਲ-ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ (ਹਰ ਮੰਗਲਵਾਰ ਅਤੇ ਵੀਰਵਾਰ) ਕਰ ਰਹੀਆਂ ਹਨ। ਸਰਵੇਖਣ ਟੀਮਾਂ ਵੱਲੋ ਹਫਤਾਵਰੀ 46 ਸਪਾਟ ਉਪਰ ਸਰਵੇਖਣ ਕੀਤਾ ਜਾਂਦਾ ਹੈ ਅਤੇ ਇਸ ਹਫਤੇ ਦੇ ਸਰਵੇਖਣ ਦੋਰਾਨ ਰਸ ਚੂਸਣ ਵਾਲੇ ਕੀੜਿਆਂ (ਹਰਾ ਤੇਲਾ, ਚਿੱਟਾ ਮੱਛਰ ਅਤੇ ਭੂਰੀ ਜੂੰ) ਦਾ ਹਮਲਾ ਕਿਤੇ ਕਿਤੇ ਦੇਖਣ ਨੂੰ ਮਿਲਿਆ ਹੈ ਪਰ ਆਰਥਿਕ ਕਗਾਰ ਤੋ ਘੱਟ ਹੈ।ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਿੰਡ ਮਿਸ਼ਰੀਵਾਲਾ, ਚੰਦਬਾਜਾ ਅਤੇ ਧੂੜਕੋਟ ਵਿਖੇ ਦਿਖਾਈ ਦਿੱਤਾ ਪਰ ਪਿੰਡ ਮਿਸ਼ਰੀਵਾਲਾ ਵਿੱਚ ਇਸ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋ ਉਪਰ ਸੀ। ਸੋ ਸਬੰਧਤ ਕਿਸਾਨਾਂ ਨੂੰ ਇਸ ਦੀ ਰੋਕਥਾਮ ਲਈ 500 ਮਿ:ਲੀ: ਪ੍ਰਫੈਨੋਫਾਸ ਜਾਂ ਪ੍ਰੋਕਲੇਮ 100 ਗ੍ਰਾਮ ਦੀ ਸ਼ਿਫਾਰਸ਼ ਕੀਤੀ ਗਈ ਹੈ। ਇਸ ਸਬੰਧ ਵਿੱਚ ਜਿਲ੍ਹਾ ਪੱਧਰੀ ਟੀਮ ਇੰਚਾਰਜ ਡਾ. ਗੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੇ ਖੇਤਾਂ ਦਾ ਸਰਵੇਖਣ ਲਗਾਤਾਰ ਕਰਦੇ ਰਹਿਣ ਅਤੇ ਜੇਕਰ ਗੁਲਾਬੀ ਸੁੰਡੀ ਦਾ ਹਮਲਾ ਖੇਤਾਂ ਵਿੱਚ ਦੇਖਣ ਨੂੰ ਆਉਂਦਾ ਹੈ ਤਾਂ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਨਰਮੇ/ਕਪਾਹ ਵਿੱਚ ਕੀੜੇ-ਮਕੌੜਿਆਂ ਦੀ ਸਰਬਪੱਖੀ ਰੋਕਥਾਮ ਲਈ ਪਿੰਡ ਪੱਧਰ ਉਪਰ ਕਿਸਾਨ ਜਾਗਰੁਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈ, ਬਲਕਿ ਇਸ ਕੀੜੇ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁੰਡੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸ਼ਿਫਾਰਸ਼ ਕੀਟ ਨਾਸ਼ਕਾਂ ਦੀ ਸਪਰੇਅ ਹੀ ਕਰਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਖੁੂਨਦਾਨ ਨਾਲ ਮਨੁੱਖ ਦੀ ਸਿਹਤ ‘ਤੇ ਨਹੀਂ ਪੈਂਦਾ ਕੋਈ ਮਾੜਾ ਪ੍ਰਭਾਵ: ਸਿਵਲ ਸਰਜਨ

Next Post

ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਫਲੱਡ ਕੰਟਰੋਲ ਰੂਮ ਸਥਾਪਿਤ: DC

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਫਲੱਡ ਕੰਟਰੋਲ ਰੂਮ ਸਥਾਪਿਤ: DC

ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ’ਚ ਫਲੱਡ ਕੰਟਰੋਲ ਰੂਮ ਸਥਾਪਿਤ: DC

Recommended

ਗੁਰੂ ਸਾਹਿਬਾਨ ਦੀ ਕ੍ਰਿਪਾ ਨਾਲ ਇਲਾਕੇ ਨੂੰ ਵੱਡੇ – ਵੱਡੇ ਪ੍ਰੋਜੈਕਟ ਦੇ ਕੇ ਵਾਅਦੇ ਪੂਰੇ ਕੀਤੇ- ਹਰਜੋਤ ਬੈਂਸ

October 7, 2025
ਮਾਮਲਾ ਕੋਰੋਨਾ ਪਾਜ਼ੀਟਿਵ ਮਰੀਜ਼ ਬਣਾਉਣ ਦੇ ਗੋਰਖਧੰਦੇ ਦਾ, ਅਜੇ ਤੱਕ ਨਹੀਂ ਹੋਈ ਕੋਈ ਕਾਰਵਾਈ

June 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In