ਮੋਹਾਲੀ, 27 ਜੂਨ 2023 : ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਪੰਜਾਬ ਨੂੰ ਬਾਹਰ ਰੱਖਣਾ ਪੰਜਾਬ ਨਾਲ ਵਿਤਕਰਾ ਹੈ। ਖੇਡ ਮੰਤਰੀ ਮੀਤ ਹੇਅਰ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ।
ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ, ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।