ਫਰੀਦਕੋਟ, 21 ਜੂਨ 2020 – ਮਿਸ਼ਨ ਫਤਿਹ ਅੱਜ ਫਰੀਦਕੋਟ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਲੋਕ ਭਲਾਈ ਕਮੇਟੀਆਂ ਪੰਚਾਇਤਾਂ, ਯੂਥ ਕਲੱਬਾਂ ਵੱਲੋੋਂ ਘਰ ਘਰ ਜਾ ਕੇ ਲੋੋਕਾਂ ਨੂੰ ਕੋਰੋੋਨਾ ਮਹਾਂਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਰੀਦਕੋੋਟ ਨੇ ਇਸ ਮੌਕੇ ਦੱਸਿਆ ਕਿ ਅੱਜ ਜਿਲੇ ਦੀਆਂ ਵੱਡੀ ਗਿਣਤੀ ਵਿੱਚ ਯੂਥ ਕਲੱਬਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਣਕਾਰੀ ਦਿੰਦਿਆਂ ਕਰੋਨਾ ਮਹਾਂਮਾਰੀ ਤੋੋਂ ਬਚਾਅ ਲਈ ਸਮੇਂ ਸਮੇਂ ਤੇ ਹੱਥ ਧੋੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬਜੁਰਗਾਂ ਅਤੇ ਬੱਚਿਆਂ ਨੂੰ ਲੋੜ ਤੋਂ ਬਿਨਾ ਘਰਾਂ ਤੋਂ ਬਾਹਰ ਨਾ ਜਾਣ ਲਈ ਪ੍ਰੇਰਿਤ ਕੀਤਾ ਗਿਆ।
ਉਨਾਂ ਕਿਹਾ ਕਿ ਯੂਥ ਕਲੱਬਾਂ ਅੱਗੇ ਤੋਂ ਵੀ ਮਿਸ਼ਨ ਫਤਿਹ ਮੁਹਿੰਮ ਤਹਿਤ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਦੀਆਂ ਰਹਿਣਗੀਆਂ। ਲੋਕ ਭਲਾਈ ਕਮੇਟੀਆਂ ਪੰਚਾਇਤਾਂ, ਯੂਥ ਕਲੱਬਾਂ ਵੱਲੋੋਂ ਡੋੋਰ ਟੂ ਡੋੋਰ ਜਾਗਰੂਤਾ ਮੁਹਿੰਮ ਤਹਿਤ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੇ ਤੱਕ ਇਸ ਮਹਾਂਮਾਰੀ ਦੀ ਕੋਈ ਦਵਾਈ ਨਹੀਂ ਬਣੀ ਅਤੇ ਸਾਵਧਾਨੀਆਂ ਵਰਤ ਕੇ ਹੀ ਇਸ ਮਹਾਂਮਾਰੀ ਉਪਰ ਕਾਬੂ ਪਾਇਆ ਜਾ ਸਕਦਾ ਹੈ।
ਇਸ ਮੌਕੇ ਲੋਕਾਂ ਨੂੰ ਕੋਵਾ ਐਪ ਵੱਧ ਤੋਂ ਵੱਧ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਕਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਯੋੋਧਾ ਬਨਣ ਲਈ ਕੋਵਾ ਐਪ ਤੇ ਮੁਕਾਬਲੇ ਲਈ ਰਜਿਸਟ੍ਰੇਸ਼ਨ ਕਰਕੇ ਕੋਵਿਡ ਇਹਤਿਆਤ ਵਰਤਦਿਆਂ ਅੰਕ ਪ੍ਰਾਪਤ ਕਰਕੇ, ਮੁੱਖ ਮੰਤਰੀ ਦੇ ਦਸਤਖਤਾਂ ਵਾਲਾ ਸੋਨਾ/ਚਾਂਦੀ/ਕਾਂਸੀ ਸਰਟੀਫਿਕੇਟ ਜਿੱਤ ਸਕਦੇ ਹਨ।