ਚੰਡੀਗੜ੍ਹ, 30 ਜੂਨ 2023- ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ, ਉਹ ਕਰੀਬ 73 ਸਾਲਾਂ ਦੇ ਸਨ।ਬਹੁਤ ਹੀ ਕਾਬਿਲ ਬੁਲਾਰੇ ਅਤੇ ਅਨੁਭਵੀ ਤੇ ਚਿੰਤਨਸ਼ੀਲ ਸਖਸ਼ੀਅਤ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਅਫ਼ਸੋਸ ਹੋਇਆ। ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।