ਕੋਲਕਾਤਾ, 3 ਜੁਲਾਈ – ਪੱਛਮੀ ਬੰਗਾਲ ਦੇ ਗ੍ਰਾਮੀਣ ਇਲਾਕੇ ਵਿੱਚ ਦੇਸੀ ਬੰਬ ਬਣਾਉਣ ਦੌਰਾਨ ਹੋਏ ਵਿਸਫ਼ੋਟ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਬੀਤੀ ਰਾਤ ਉੱਤਰ 24 ਪਰਗਨਾ ਜ਼ਿਲ੍ਹੇ ਦੇ ਹਰੋਆ ਇਲਾਕੇ ਦੇ ਸ਼ਾਲੀਪੁਰ ਪਿੰਡ ਵਿੱਚ ਹੋਈ। ਬਸ਼ੀਰਹਾਟ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਰਿਤੋਸ਼ ਮੰਡਲ ਵਜੋਂ ਹੋਈ ਹੈ।
ਇਸ ਸੰਬੰਧ ਵਿੱਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ 2 ਜ਼ਖ਼ਮੀਆਂ ਨੂੰ ਬਸ਼ੀਰਹਾਟ ਸਬ ਡਿਵੀਜ਼ਨਲ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਵਿੱਚੋਂ ਇਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਦੂਜੇ ਵਿਅਕਤੀ ਨੂੰ ਬਿਹਤਰ ਇਲਾਜ ਲਈ ਕੋਲਕਾਤਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।