ਮਹਾਰਾਸ਼ਟਰ, 3 ਜੁਲਾਈ – ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ ਸੀ ਪੀ) ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਦੇਸ਼ ਵਿੱਚ ਫਿਰਕੂ ਪਾੜਾ ਪੈਦਾ ਕਰਨ ਵਾਲੀਆਂ ਤਾਕਤਾਂ ਨਾਲ ਲੜਨ ਦੀ ਲੋੜ ਹੈ। ਮਹਾਰਾਸ਼ਟਰ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵਿੱਚ ਐੱਨ ਸੀ ਪੀ ਆਗੂ ਅਜੀਤ ਪਵਾਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਇਥੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਪਵਾਰ ਨੇ ਕਿਹਾ ਕਿ ਸਾਡੇ ਕੁਝ ਲੋਕ ਦੂਜੀਆਂ ਪਾਰਟੀਆਂ ਨੂੰ ਤੋੜਨ ਦੀ ਭਾਜਪਾ ਦੀ ਰਣਨੀਤੀ ਦਾ ਸ਼ਿਕਾਰ ਹੋ ਗਏ। ਮਹਾਰਾਸ਼ਟਰ ਅਤੇ ਦੇਸ਼ ਵਿੱਚ ਫਿਰਕੂ ਪਾੜਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਨੂੰ ਸ਼ਾਂਤੀ ਪਸੰਦ ਨਾਗਰਿਕਾਂ ਵਿੱਚ ਡਰ ਪੈਦਾ ਕਰਨ ਵਾਲੀਆਂ ਤਾਕਤਾਂ ਨਾਲ ਲੜਨ ਦੀ ਲੋੜ ਹੈ।