ਸ੍ਰੀ ਅਨੰਦਪੁਰ ਸਾਹਿਬ 05 ਜੁਲਾਈ 2023 :ਮਨੀਸ਼ਾ ਰਾਣਾ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਘਨਾਰੂ, ਮਹਿਰੋਲੀ ਤੇ ਮਥੁਰਾ ਦੇ ਵਸਨੀਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਹੱਲ ਕਰਨ ਲਈ ਘਨਾਰੂ ਦੇ ਕਮਿਊਨਿਟੀ ਸੈਂਟਰ ਵਿਖੇ 6 ਜੁਲਾਈ ਨੂੰ ਸਵੇਰੇ 10 ਵਜੇ “ਜਨ ਸੁਣਾਵੀ ਕੈਂਪ” ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਜਿਲ੍ਹੇ ਦੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਮੌਕੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਗੇ ਅਤੇ ਬਕਾਇਆ ਸਮੱਸਿਆਵਾ ਦਾ ਸਮਾਬੱਧ ਹੱਲ ਕੀਤਾ ਜਾਵੇਗਾ।
ਐਸ.ਡੀ.ਐਮ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਜਿਲ੍ਹੇ ਵਿੱਚ ਨਿਰੰਤਰ ਹਫਤਾਵਾਰੀ “ਜਨ ਸੁਣਾਵੀ ਕੈਪ” ਲਗਾਏ ਜਾ ਰਹੇ ਹਨ। ਦੂਰਦੂਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਜਿਲ੍ਹਾ ਹੈਡਕੁਆਰਟਰ ਅਤੇ ਉਪ ਮੰਡਲ ਦਫਤਰਾਂ ਵਿੱਚ ਆਉਣ ਜਾਣ ਦੀ ਖੱਜਲ-ਖੁਆਰੀ ਅਤੇ ਸਮੇਂ ਦੀ ਬੱਚਤ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਇਸ ਕੈਂਪ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣਗੇ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸਾਝੀਆ ਮੁਸ਼ਕਿਲਾਂ,ਸਮੱਸਿਆਵਾਅਤੇ ਜਰੂਰਤਾਂ ਪ੍ਰਸਾਸ਼ਨ ਦੇ ਧਿਆਨ ਵਿਚ ਲਿਆਉਣ ਤਾਂ ਜੋ ਵਿਭਾਗਾ ਦੇ ਸਬੰਧਿਤ ਅਧਿਕਾਰੀਆਂ ਤੋਂ ਹੱਲ ਕਰਵਾਇਆ ਜਾਵੇ ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਨ ਸੁਣਾਵੀ ਕੈਂਪ ਲਗਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।
“ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ।ਹਲਕਾ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਉਲੀਕਿਆ ਗਿਆ ਹੈ, ਭਾਵ ਕਿ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਦੂਰ ਦੂਰਾਂਡੇ ਤੱਕ ਪਹੁੰਚ ਕਰਕੇ ਸ.ਬੈਸ ਅਤੇ ਅਧਿਕਾਰੀ ਨਿਰੰਤਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਦੇ ਹਨ।