ਐਸ.ਏ.ਐਸ. ਨਗਰ, 5 ਜੁਲਾਈ- ਪੈਰਾਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਤੇ ਜਮਹੂਰੀ ਕਿਸਾਨ ਸਭਾ ਨੇ ਕਿਹਾ ਹੈ ਕਿ ਝੇਨੇ ਦੀ ਲਵਾਈ ਦੇ ਸੀਜਨ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ ਜਿਸ ਕਾਰਨ ਝੋਨੇ ਦੀ ਲਵਾਈ ਪੱਛੜ ਰਹੀ ਹੈ।
ਇਸ ਮੌਕੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਪਾਵਰ ਸਪਲਾਈ ਅਤੇ ਘਰੇਲੂ ਬਿਜਲੀ ਦਾ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਅਣਐਲਾਨੇ ਪਾਵਰ ਕੱਟ ਲਗਾਏ ਜਾ ਰਹੇ ਹਨ ਅਤੇ ਜਦੋਂ ਪਾਵਰ ਕੱਟ ਬਾਰੇ ਦਫ਼ਤਰ ਸੰਪਰਕ ਕੀਤਾ ਜਾਂਦਾ ਹੈ, ਤਾਂ ਫਾਲਟ ਹੋਣ ਬਾਰੇ ਕਹਿ ਦਿੱਤਾ ਜਾਂਦਾ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਵਿੱਚ ਜਲਦੀ ਸੁਧਾਰ ਕੀਤਾ ਜਾਵੇ।
ਇਸ ਮੌਕੇ ਪ੍ਰਧਾਨ ਸੁਭਾਸ਼ ਗੋਚਰ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੱਜਣ ਸਿੰਘ, ਰਾਮ ਕ੍ਰਿਸ਼ਨ, ਸੁਖਵਿਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।