ਚੰਡੀਗੜ੍ਹ, 6 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਬਾਰੇ ਕਿਹਾ ਹੈ ਕਿ ਅਕਾਲੀ ਦਲ ਦਾ ਗਠਜੋੜ ਸਿਰਫ ਬਹੁਜਨ ਸਮਾਜ ਪਾਰਟੀ ਦੇ ਨਾਲ ਹੈ ਅਤੇ ਅਕਾਲੀ ਭਾਜਪਾ ਗਠਜੋੜ ਦੀ ਚਰਚਾ ਸਿਰਫ ਮੀਡੀਆ ਵਿੱਚ ਹੀ ਚਲ ਰਹੀ ਹੈ।
ਪਾਰਟੀ ਦੇ ਜਿਲ੍ਹਾ ਜੱਥੇਦਾਰਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਲੈਣ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ ਸz. ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਦੀ ਕੋਰ ਗਠਜੋੜ ਦੀਆਂ ਚਰਚਾ ਸਿਰਫ਼ ਮੀਡੀਆ ਵਿਚ ਹੈ। ਜਿਲ੍ਹਾ ਜੱਥੇਦਾਰਾਂ ਦੀ ਮੀਟਿੱਗ ਬਾਰੇ ਉਹਨਾਂ ਕਿਹਾ ਕਿ ਇਹ ਸਿਰਫ਼ ਰੁਟੀਨ ਮੀਟਿੰਗ ਹੈ।
ਇਸ ਦੌਰਾਨ ਅੱਜ ਅਮ੍ਰਿਤਸਰ ਵਿੱਚ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵਲੋਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਉਹਨਾਂ ਦੇ ਨਾਲ ਪਹੁੰਚੇ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਪਸ਼ਟ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿੱਚ ਲੋਕਸਭਾ ਦੀਆਂ ਸਾਰੀਆਂ 13 ਸੀਟਾਂ ਤੇ ਇਕੱਲੇ ਚੋਣ ਲੜੇਗੀ। ਪੱਤਰਕਾਰਾਂ ਵਲੋਂ ਅਕਾਲੀ ਦਲ ਨਾਲ ਚੋਣ ਗਠਜੋੜ ਬਾਰੇ ਸਵਾਲ ਤੇ ਉਹਨਾਂ ਸਪਸ਼ਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜੇਗੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਇਸ ਦੌਰਾਨ ਇਹ ਚਰਚਾ ਜੋਰਾਂ ਤੇ ਹੈ ਕਿ ਸz. ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਗਈ ਮੀਟਿੰਗ ਦੌਰਾਨ ਅਕਾਲੀ-ਭਾਜਪਾ ਗਠਜੋੜ ਕਾਇਮ ਕਰਨ ਅਤੇ 2024 ਦੀਆਂ ਲੋਕਸਭਾ ਚੋਣਾ ਸੰਬੰਧੀ ਸੀਟਾਂ ਦੀ ਵੰਡ ਨੂੰ ਲੈ ਕੇ ਲੈ ਕੇ ਸਭ ਕੁਝ ਤੈਅ ਕਰ ਲਿਆ ਗਿਆ ਹੈ ਅਤੇ ਸਿਰਫ ਸਿਰਫ਼ ਰਸਮੀ ਐਲਾਨ ਹੋਣਾ ਹੀ ਬਾਕੀ ਹੈ, ਜੋ ਕਿ ਕਿਸੇ ਵੀ ਸਮੇਂ ਹੋ ਸਕਦਾ ਹੈ।