ਵਾਸ਼ਿੰਗਟਨ, 23 ਜੂਨ-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ 1-ਬੀ ਵੀਜ਼ਾ ਮੁਅੱਤਲ ਕਰਨ ਦੀ ਘੋਸ਼ਣਾ ਕੀਤੀ ਹੈ| ਇਸ ਨਾਲ ਭਾਰਤ ਸਣੇ ਦੁਨੀਆ ਦੇ ਆਈ. ਟੀ. ਪ੍ਰੋਫੈਸ਼ਨਲ ਨੂੰ ਵੱਡਾ ਝਟਕਾ ਲੱਗਾ ਹੈ| ਇਹ ਮੁਅੱਤਲੀ 24 ਜੂਨ ਤੋਂ ਲਾਗੂ ਹੋਵੇਗੀ| ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਇਹ ਫੈਸਲਾ ਅਮਰੀਕੀ ਮਜ਼ਦੂਰਾਂ ਦੇ ਹਿੱਤ ਲਈ ਲਿਆ ਗਿਆ ਹੈ|
ਟਰੰਪ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਕਰਨ ਲਈ ਜ਼ਰੂਰੀ ਸੀ, ਜਿਨ੍ਹਾਂ ਨੇ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀ ਨੌਕਰੀ ਗੁਆ ਦਿੱਤੀ ਹੈ| ਨਵੰਬਰ ਵਿਚ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਟਰੰਪ ਦਾ ਇਹ ਫੈਸਲਾ ਬਹੁਤ ਵੱਡਾ ਕਦਮ ਮੰਨਿਆ ਜਾ ਰਿਹਾ ਹੈ|
ਇਸ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਆਈ. ਟੀ. ਪੇਸ਼ੇਵਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ| ਉਹ ਭਾਰਤੀ ਆਈ. ਟੀ. ਪੇਸ਼ੇਵਰ ਵੀ ਪ੍ਰਭਾਵਿਤ ਹੋਣਗੇ ਜੋ ਆਪਣੇ ਐਚ-1 ਬੀ ਨੂੰ ਰੀਨਿਊ ਕਰਨਾ ਚਾਹੁੰਦੇ ਸਨ| ਜ਼ਿਕਰਯੋਗ ਹੈ ਇਸ ਨਾਲ 2.4 ਲੱਖ ਲੋਕਾਂ ਨੂੰ ਧੱਕਾ ਲੱਗ ਸਕਦਾ ਹੈ, ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਵਿਦੇਸ਼ੀ ਕਾਮਗਾਰਾਂ ਨੂੰ ਮਿਲਣ ਵਾਲੇ ਵੀਜ਼ਾ ਨੂੰ ਐਚ-1 ਬੀ ਵੀਜ਼ਾ ਕਹਿੰਦੇ ਹਨ| ਇਸ ਨੂੰ ਤੈਅ ਸਮੇਂ ਲਈ ਜਾਰੀ ਕੀਤਾ ਜਾਂਦਾ ਹੈ|